
ਸੂਬੇ ਭਰ ਦੇ ਸੈਂਕੜੇ ਲੋਕਾਂ ਦੇ ਲੱਖਾਂ ਰੁਪਏ ਵਿਭਾਗ ਨੇ ਕੀਤੇ ਮੁਆਫ਼
ਚੰਡੀਗੜ੍ਹ, 20 ਫਰਵਰੀ – ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਬਿਜਲੀ ਦੀਆਂ ਉੱਚੀਆਂ ਦਰਾਂ ਦੇ ਵਿਰੁੱਧ ਸ਼ੁਰੂ ਕੀਤੇ ਗਏ ‘ਬਿਜਲੀ ਅੰਦੋਲਨ’ ਨੇ ਸਾਰੇ ਸੂਬੇ ਵਿਚ ਪੈਰ ਪਸਾਰ ਲਏ ਹਨ। ਪਿਛਲੇ ਕਈ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਲੰਟੀਅਰਾਂ ਵੱਲੋਂ ਬਿਜਲੀ ਸੁਣਵਾਈ ਦੌਰਾਨ ਹਜ਼ਾਰਾਂ ਲੋਕਾਂ ਦੇ ਦੁਖੜੇ ਸੁਣੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਹਜ਼ਾਰ ਪਿੰਡਾਂ ਵਿਚ ਇਸ ਮੁਹਿੰਮ ਦੇ ਦੌਰਾਨ ਸੁਣਵਾਈ ਕੀਤੀ ਜਾ ਚੁੱਕੀ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਸਾਹਨੇਵਾਲ, ਸਰਦੂਲਗੜ੍ਹ, ਧਰਮਕੋਟ, ਭੁੱਚੋ, ਖਡੂਰ ਸਾਹਿਬ, ਅੰਮ੍ਰਿਤਸਰ, ਮਜੀਠਾ, ਖੇਮਕਰਨ ਅਤੇ ਨਵਾਂਸ਼ਹਿਰ ਆਦਿ ਖੇਤਰਾਂ ਵਿਚ ਸੁਣਵਾਈ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਉਨ੍ਹਾਂ ਦੀ ਲੁੱਟ ਕਰ ਰਹੀ ਹੈ। ਜਦੋਂਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਬਿਜਲੀ ਦੀਆਂ ਦਰਾਂ ਘੱਟ ਕਰਨ ਦਾ ਵਾਅਦਾ ਕੀਤਾ ਸੀ। ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਕੀਤੇ ਆਪਣੇ ਸਾਰੇ ਮੁੱਦਿਆਂ ਤੋਂ ਮੁੱਕਰ ਕੇ ਆਮ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖ਼ਰੀਦਣਾ ਸਰਕਾਰ ਦੀ ਲੋਕ ਮੁੱਦਿਆਂ ਪ੍ਰਤੀ ਅਸੰਵੇਦਨਸ਼ੀਲਤਾ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਪ੍ਰਾਈਵੇਟ ਕੰਪਨੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਜਿਸ ਕਾਰਨ ਸਰਕਾਰੀ ਤੰਤਰ ਫ਼ੇਲ੍ਹ ਹੋ ਰਿਹਾ ਹੈ।
ਸੂਬੇ ਦੇ ਵਿੱਤ ਮੰਤਰੀ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਬਠਿੰਡਾ ਥਰਮਲ ਪਲਾਂਟਾਂ ਦੇ ਕਾਮਿਆਂ ਅਤੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਬਠਿੰਡਾ ਥਰਮਲ ਪਲਾਂਟ ਨੂੰ ਚਾਲੂ ਕੀਤਾ ਜਾਵੇਗਾ, ਪਰੰਤੂ ਸਰਕਾਰ ਬਣਨ ਦੇ ਕੁੱਝ ਮਹੀਨਿਆਂ ਬਾਅਦ ਹੀ ਥਰਮਲ ਨੂੰ ਬੰਦ ਕਰ ਕੇ ਨਿੱਜੀ ਕੰਪਨੀਆਂ ਤੋਂ ਲੋਕਾਂ ਦੀ ਲੁੱਟ ਕਰਵਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਗੰਭੀਰਤਾ ਨਾਲ ਬਾਦਲ ਸਰਕਾਰ ਸਮੇਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਇਕਰਾਰਨਾਮਿਆਂ ਦੀ ਜਾਂਚ ਕਰਵਾਏ ਅਤੇ ਉਨ੍ਹਾਂ ਦੀ ਥਾਂ ਸਰਕਾਰੀ ਥਰਮਲ ਪਲਾਂਟਾਂ ਵਿਚੋਂ ਬਿਜਲੀ ਪ੍ਰਾਪਤ ਕਰੇ।
ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬੰਦ ਕਰ ਰਹੀ ਹੈ ਅਤੇ ਦੂਸਰੇ ਪਾਸੇ ਸਰਕਾਰ ਆਪਣੇ ਮੰਤਰੀਆਂ ਅਤੇ ਹੋਰ ਖ਼ਾਸ ਲੋਕਾਂ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਜ਼ੂਲ ਖ਼ਰਚੀ ਬੰਦ ਕਰ ਕੇ ਲੋਕਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰਨ ਦਾ ਹੀਲਾ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਗ਼ਰੀਬ ਲੋਕਾਂ ਦੇ ਵਧੇ ਹੋਏ ਬਿਜਲੀ ਬਿੱਲਾਂ ਨੂੰ ਘੱਟ ਕਰਵਾਉਣ ਦੇ ਮਕਸਦ ਨਾਲ ਬਿਜਲੀ ਸੁਣਵਾਈਆਂ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕਰਦੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗ਼ਰੀਬ ਲੋਕਾਂ ਦੀ ਲੁੱਟ ਦੇ ਵਿਰੋਧ ਵਿਚ ਛੇਤੀ ਹੀ ਆਮ ਆਦਮੀ ਪਾਰਟੀ ਮੁੱਖ ਮੰਤਰੀ ਦਾ ਘਿਰਾਓ ਕਰੇਗੀ।
ਭਗਵੰਤ ਮਾਨ ਅਤੇ ‘ਆਪ’ ਵਿਧਾਇਕ ਖੁਦ ਜੋੜਨਗੇ ਕੱਟੇ ਹੋਏ ਬਿਜਲੀ ਦੇ ਕਨੈਕਸ਼ਨ
ਸਰਕਾਰ ਨੂੰ ਦਿੱਤੀ ਆਪਣੇ ਖਿਲਾਫ ਮੁਕਦਮੇ ਦਰਜ ਕਰਨ ਦੀ ਚੁਣੌਤੀ
ਪੂਰੇ ਸੂਬੇ ਵਿਚ ਚਲੇਗੀ ਬਿਜਲੀ ਦੇ ਕੱਟੇ ਕਨੈਕਸ਼ਨ ਜੋੜਨ ਦੀ ਮੁਹਿੰਮ
ਚੰਡੀਗੜ•, 20 ਫਰਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਹੁਣ ਪਾਵਰ ਕਾਮ ਦੁਆਰਾ ਕੱਟੇ ਬਿਜਲੀ ਕੁਨੈਕਸ਼ਨ ਫਿਰ ਤੋਂ ਜੋੜਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਅਧੀਨ ‘ਆਪ’ ਦੇ ਵਲੰਟੀਅਰਾਂ ਵੱਲੋਂ ਜਬਰੀ ਕੱਟੇ ਕੁਨੈਕਸ਼ਨ ਫਿਰ ਤੋਂ ਜੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ।
‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੁਹਿੰਮ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਜਿੱਥੇ ਬਿਜਲੀ ਅੰਦੋਲਨ ਤਹਿਤ ਸਿਰਫ਼ ਮਹਿੰਗੇ ਬਿਜਲੀ ਬਿੱਲਾਂ ਦਾ ਹੀ ਨੋਟਿਸ ਲਿਆ ਜਾ ਰਿਹਾ ਸੀ ਉੱਥੇ ਹੁਣ ਪਾਵਰ ਕਾਮ ਵੱਲੋਂ ਬਿਜਲੀ ਖਪਤਕਾਰਾਂ ਦੇ ਘਰਾਂ ਦੇ ਕੱਟੇ ਕੁਨੈਕਸ਼ਨਾਂ ਦਾ ਮੁੱਦਾ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕੱਟੇ ਕੁਨੈਕਸ਼ਨ ਫਿਰ ਤੋਂ ਜੋੜਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ ।
ਭਗਵੰਤ ਮਾਨ ਨੇ ਕਿਹਾ ਕਿ ਆਪ ਦਾ ਬਿਜਲੀ ਅੰਦੋਲਨ ਸੂਬੇ ਭਰ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਜਿਸ ਦੇ ਅਸਰ ਦਾ ਅੰਦਾਜ਼ਾ ਪਿਛਲੇ ਦਿਨੀਂ ਪਾਵਰ ਕਾਮ ਵੱਲੋਂ ਬਿਜਲੀ ਬਿੱਲਾਂ ਵਿੱਚ ਕਟੌਤੀ ਤੋਂ ਲਗਾਇਆ ਜਾ ਸਕਦਾ ਹੈ। ਪਰ ਜਿੱਥੇ ਪਹਿਲਾਂ ਪਾਵਰ ਕਾਮ ਵੱਲੋਂ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਬਿੱਲ ਭਰਨ ਦੇ ਅਸਮਰਥ ਲੋਕਾਂ ਦਾ ਕੁਨੈਕਸ਼ਨ ਵੀ ਕੱਟ ਰਹੀ ਹੈ। ਉਨ•ਾਂ ਕਿਹਾ ਕਿ ‘ਆਪ’ ਆਮ ਲੋਕਾਂ ਨਾਲ ਹੁੰਦੀ ਇਸ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਅੰਦੋਲਨ ਨੂੰ ਹੋਰ ਵੀ ਵੱਡਾ ਕਰੇਗੀ। ਉਨ•ਾਂ ਪਾਵਰ ਕਾਮ ਵੱਲੋਂ ਘਟਾਏ ਬਿਜਲੀ ਬਿੱਲਾਂ ਬਾਰੇ ਕਿਹਾ ਕਿ ਇਹ ਕਦਮ ਲੋਕਾਂ ਵਿੱਚ ਵਧਦੇ ਗ਼ੁੱਸੇ ਨੂੰ ਦੇਖ ਕੇ ਚੁੱਕਿਆ ਗਿਆ ਹੈ । ਪਰ ਕੁਨੈਕਸ਼ਨ ਕੱਟਣ ‘ਤੇ ਲੋਕਾਂ ਤੋਂ ਜਬਰੀ ਵਸੂਲੀ ਕਰਨਾ ਇਸ ਮੁੱਦੇ ਉੱਪਰ ਪਾਵਰ ਕਾਮ ਤੇ ਸਰਕਾਰ ਦੋਨੋਂ ਚੁੱਪ ਹਨ।
ਮਾਨ ਨੇ ਕਿਹਾ ਕਿ ਬਿਜਲੀ ਅੰਦੋਲਨ ਦੇ ਦੌਰਾਨ ਸੂਬੇ ਭਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਮਿਲਕੇ ਉਨ•ਾਂ ਦੀਆਂ ਬਿਜਲੀ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਸਮੇਤ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਕੱਟੇ ਹੋਏ ਬਿਜਲੀ ਦੇ ਕਨੈਕਸ਼ਨ ਜੋੜੇ ਹਨ। ਉਨ•ਾਂ ਕਿਹਾ ਕਿ ਉੁਨ•ਾਂ ਦੁਆਰਾ ਸੰਗਰੂਰ ਦੇ ਜਾਗੋਵਾਲ ਪਿੰਡ ਤੋਂ ਕਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਤਪਾ ਮੰਡੀ, ਭਦੌੜ, ਸਾਦਿਕ, ਧਰਮਕੋਟ, ਮੋਗਾ ਆਦਿ ਸਾਥਾਨਾਂ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੁਆਰਾ ਕਨੈਕਸ਼ਨ ਜੋੜਨ ਦੀ ਕਾਰਵਾਈ ਕੀਤੀ ਗਈ ਹੈ।
ਉਨ•ਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕੀ ਜੇਕਰ ਸਰਕਾਰ ਇਸ ਮੁੱਦੇ ਉੱਪਰ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਉਹ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨਗੇ ਅਤੇ ਜਦੋਂ ਤੱਕ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਠੋਸ ਨੀਤੀ ਨਹੀਂ ਲਿਆਉਂਦੀ ਤਦ ਤੱਕ ਇਹ ਅੰਦੋਲਨ ਜਾਰੀ ਰਹੇਗਾ। ਪੰਜਾਬ ਸਰਕਾਰ ਨੂੰ ਚੁਣੌਤੀ ਦਿੰਦਿਆਂ ਮਾਨ ਨੇ ਕਿਹਾ ਕਿ ਉਹ ਗਰੀਬ ਲੋਕਾਂ ਦੇ ਹੱਕ ਦੀ ਅਵਾਜ ਚੁਕਦੇ ਰਹਿਣਗੇ ਅਤੇ ਜੇਕਰ ਸਰਕਾਰ ਉਨ•ਾਂ ਖਿਲਾਫ ਮੁਕਦਮਾ ਦਰਜ ਕਰਨਾ ਚਾਹੁੰਦੀ ਹੈ ਤਾਂ ਉਹ ਇਸ ਲਈ ਤਿਆਰ ਹਨ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਗਰੀਬ ਲੋਕਾਂ ਦੇ ਨਾਲ ਖੜਨਗੇ ਅਤੇ ਉਨ•ਾਂ ਦੇ ਕੱਟੇ ਹੋਏ ਕਨੈਕਸ਼ਨ ਆਪਣੇ ਹੱਥਾਂ ਨਾਲ ਜੋੜਨਗੇ।























