Punjab : ਗੋਲੀ ਲੱਗਣ ਕਾਰਨ ASI ਦੀ ਮੌਤ
– ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਚੰਡੀਗੜ੍ਹ, 23 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਪੁਲਿਸ (Punjab) ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਗੋਲੀਬਾਰੀ ਦਾ ਸਹੀ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਨੇ ਘਟਨਾ ਨੂੰ ਸ਼ੱਕੀ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਸਹਾਇਕ ਸਬ-ਇੰਸਪੈਕਟਰ ਅਮਰ ਸਿੰਘ ਨੂੰ ਆਪਣੀ ਸਰਵਿਸ ਰਿਵਾਲਵਰ ਸਾਫ ਕਰਦੇ ਸਮੇ ਗੋਲੀ ਲੱਗ ਗਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਘਟਨਾ ਰੋਪੜ ਦੇ ਬਰਮਾਲਾ ਚੈੱਕਪੋਸਟ ‘ਤੇ ਵਾਪਰੀ। ਨੰਗਲ ਦੇ ਡੀਐਸਪੀ ਹਰਕੀਰਤ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਹ ਅਚਾਨਕ ਫਾਇਰਿੰਗ (accidental firing) ਦਾ ਮਾਮਲਾ ਜਾਪਦਾ ਹੈ।
ਉਨ੍ਹਾਂ ਕਿਹਾ, “ਜਦੋਂ ਇਹ ਘਟਨਾ ਵਾਪਰੀ ਤਾਂ ਏਐਸਆਈ ਆਪਣੀ ਸਰਵਿਸ ਰਿਵਾਲਵਰ ਸਾਫ਼ ਕਰ ਰਹੇ ਸਨ, ਕਿ ਅਚਾਨਕ ਗੋਲੀ ਚਲ ਗਈ।”ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਮਰ ਸਿੰਘ ਪਹਿਲਾਂ ਨੰਗਲ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ ਅਤੇ ਹਾਲ ਹੀ ਵਿੱਚ ਬਰਮਾਲਾ ਚੈੱਕਪੋਸਟ ਵਿੱਚ ਤਾਇਨਾਤ ਹੋਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਤੇ ਦੋ ਬੱਚੇ ਹਨ। ਉਨ੍ਹਾਂ ਦਾ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦਾ ਹੈ, ਜਦੋਂ ਕਿ ਉਸਦੀ ਪਤਨੀ ਅਤੇ ਇੱਕ ਹੋਰ ਪੁੱਤਰ ਨੰਗਲ ਵਿੱਚ ਰਹਿੰਦੇ ਹਨ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























