Ludhiana : 3 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ; 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ
ਲੁਧਿਆਣਾ, 23 ਨਵੰਬਰ (ਵਿਸ਼ਵ ਵਾਰਤਾ) – ਲੁਧਿਆਣਾ ਦੇ ਕਿਤਾਬ ਬਾਜ਼ਾਰ ਵਿੱਚ ਇੱਕ ਬਹੁਮੰਜ਼ਿਲਾ ਮੰਜ਼ਿਲਾ ਇਮਾਰਤ ਵਿੱਚ (Ludhiana) ਭਿਆਨਕ ਅੱਗ ਲੱਗ ਗਈ। ਅੱਗ ਪਹਿਲਾਂ ਇੱਕ ਬਿਜਲੀ ਦੀ ਦੁਕਾਨ ਤੋਂ ਸ਼ੁਰੂ ਹੋਈ ਅਤੇ ਫਿਰ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਘਟਨਾ ਐਤਵਾਰ ਦੇਰ ਸ਼ਾਮ ਵਾਪਰੀ। ਦੁਕਾਨ ਮਾਲਕ ਕੁਝ ਸਮੇ ਪਹਿਲਾਂ ਹੀ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ। ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਮਾਲਿਕ ਨੂੰ ਸੂਚਿਤ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਬਿਜਲੀ ਦਾ ਸਾਮਾਨ ਸੜ ਗਿਆ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਮਾਰਤ ਵਿੱਚ ਵੱਡੀ ਮਾਤਰਾ ਵਿੱਚ ਸਾਮਾਨ ਸਟੋਰ ਕੀਤਾ ਗਿਆ ਸੀ ਅਤੇ ਦੁਕਾਨ ਬਿਜਲੀ ਦੇ ਸਾਮਾਨ ਨਾਲ ਭਰੀ ਹੋਈ ਸੀ। ਗੁਆਂਢੀਆਂ ਨੇ ਦੁਕਾਨ ਮਾਲਕ ਨੂੰ ਫ਼ੋਨ ‘ਤੇ ਅੱਗ ਲੱਗਣ ਦੀ ਸੂਚਨਾ ਦਿੱਤੀ। ਫਿਰ ਉਸਨੇ ਫਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ।
ਸਥਾਨਕ ਲੋਕਾਂ ਅਨੁਸਾਰ ਅੱਗ ਲੱਗਣ ਤੋਂ ਬਾਅਦ ਦੋ ਫਾਇਰ ਇੰਜਣ ਮੌਕੇ ‘ਤੇ ਪਹੁੰਚੇ, ਪਰ ਜਦ ਅੱਗ ਨਾ ਬੁਝੀ ਤਾਂ ਚਾਰ ਹੋਰ ਫਾਇਰ ਇੰਜਣ ਬੁਲਾਏ ਗਏ। ਕੁਲ ਛੇ ਫਾਇਰ ਇੰਜਣ ਅੱਗ ‘ਤੇ ਕਾਬੂ ਪਾਉਣ ਲਈ ਜੁੱਟ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















