Anandpur Sahib : ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਵਰਲਡ ਕਲਾਸ ਯੂਨੀਵਰਸਿਟੀ – ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਅਨੰਦਪੁਰ ਸਾਹਿਬ, 25 ਨਵੰਬਰ(ਵਿਸ਼ਵ ਵਾਰਤਾ) Anandpur Sahib : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇੱਕ ਵਰਲਡ ਕਲਾਸ ਯੂਨੀਵਰਸਿਟੀਬਣਾਈ ਜਾਵੇਗੀ।

ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਮਨਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਇਕ ਵੱਡਾ ਐਲਾਨ ਕੀਤਾ । ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਉਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸੰਸਾਰ ਪੱਧਰ ਦੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























