• Latest
  • Trending
ਸਰਕਾਰ ਜਦੋਂ ਚਾਹੇ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ : ਬਾਦਲ

ਸਰਕਾਰ ਜਦੋਂ ਚਾਹੇ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ : ਬਾਦਲ

8 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

27 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

29 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

30 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

32 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

34 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

36 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਜਦੋਂ ਚਾਹੇ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ : ਬਾਦਲ

February 21, 2019
in ਪੰਜਾਬ
ਸਰਕਾਰ ਜਦੋਂ ਚਾਹੇ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ : ਬਾਦਲ

ਚੰਡ੍ਹੀਗੜ ੨੧ ਫਰਵਰੀ  – ਪੰਜਾਬ ਦੇ ਪੰਜ ਵਾਰ ਮੁਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਮੌਰ ਆਗੂ  ਸਰਦਾਰ ਪ੍ਰਕਾਸ਼ ਸਿੰਘ ਬਾਦਲ  ਨੇ ਅੱਜ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੋਰ ਦੇ ਕੇ ਕਿਹਾ ਹੈ ਕੇ ਉਹ ਬਹਿਬਲ ਕਲਾਂ ਤੇ ਕੋਟ ਕਪੂਰੇ ਦੀਆਂ ਘਟਨਾਵਾਂ ਦੀ ਆੜ ਹੇਠ ਸੂਬੇ ਵਿਚ ਚਲਾਏ ਜਾ ਰਹੇ ਕੋਝੇ ਡਰਾਮੇ ਨੂੰ ਖਤਮ ਕਰਨ ਤੇ “ਮੈਨੂੰ ਸਿੱਧਾ ਦੱਸਣ ਕਿ ਗ੍ਰਿਫਤਾਰੀ ਦੇਣ ਲਈ ਮੈਂ  ਕਿਥੇ, ਕਿਸ ਦਿਨ ਤੇ ਕਿਸ ਟਾਈਮ ਤੇ ਆਵਾਂi

ਓਹਨਾ ਕਿਹਾ ਕਿ ਇਸ ਸਾਰੇ ਤਮਾਸ਼ੇ ਦਾ ਮੰਤਵ ਸਿਰਫ ਤੇ ਸਿਰਫ ਕੈਪਟਨ ਤੇ ਉਸ ਦੀ ਸਿੱਖ ਵਿਰੋਧੀ ਪਾਰਟੀ ਦੇ ਸੀਨੀਅਰ ਆਗੂਆਂ ਅੰਦਰ ਬਦਲਾ ਖੋਰੀ ਦੀ ਭੁੱਖ ਪੂਰਨ ਖਾਤਿਰ ਮੈਨੂੰ ਗ੍ਰਿਫਤਾਰ ਕਰਨਾ ਹੈ I ਤੇ ਇਹ ਸਾਰਾ ਕੁਝ ਕਾਂਗਰਸ ਪਾਰਟੀ ਵੱਲੋਂ ਆਜ਼ਾਦੀ ਤੋਂ ਬਾਅਦ ਅੱਜ ਤਕ ਸ਼੍ਰੋਮਣੀ ਅਕਾਲੀ ਦਲ ਸਮੇਤ  ਖਾਲਸਾ ਪੰਥ ਦੀਆਂ ਮਹਾਨ ਸੰਸਥਾਵਾਂ ਨੂੰ ਖਤਮ ਕਰਨ ਲਈ ਰਚੀਆਂ ਜਾਂਦੀਆਂ ਸਾਜ਼ਿਸ਼ਾਂ ਦਾ ਹੀ ਹਿੱਸਾ ਹੈ ਜੋ ਕਦੇ ਕਾਮਯਾਬ ਨਹੀਂ ਹੋਣਗੀਆਂ I

ਓਹਨਾ ਕਿਹਾ ਕਿ ਬਹਿਬਲ ਕਲਾਂ ਤੇ ਕੋਟ ਕਪੂਰੇ ਦੀਆਂ ਘਟਨਾਵਾਂ ਵਿਚ  ਚਲ ਰਹੀ ਜਾਂਚ ਮੁਕੰਮਲ ਹੋਣ ਤੋਂ ਬਹੁਤ ਪਹਿਲਾਂ ਹੀ ਕੈਪਟਨ , ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਓਹਨਾ ਦੀ ਪਾਰਟੀ   ਤੇ ਕੈਬਨਿਟ ਦੇ ਸੀਨੀਅਰ ਸਾਥੀ ਮੈਨੂੰ ਦੋਸ਼ੀ ਕਰਾਰ ਦੇ ਚੁੱਕੇ ਹਨ ਤੇ ਦੇ ਰਹੇ ਹਨ I ਓਹਨਾ ਦੇ ਬਿਆਨਾਂ ਤੋਂ ਬਾਅਦ ਇਹ ਜਾਂਚ ਕਿੰਨੀ ਕੁ ਨਿਰਪੱਖ ਤੇ ਮੁੰਨਸਿਫਾਨਾ ਹੋ ਸਕਦੀ ਹੈ, ਇਸ ਬਾਰੇ ਕਿਸੇ ਨੂੰ ਕੋਈ ਭੁਲੇਖਾ ਨਹੀਂ ਹੈ

ਮੁੱਖ ਮੰਤਰੀ ਅਤੇ ਸਰਕਾਰੀ ਵਕੀਲਾਂ ਵੱਲੋਂ ਸਰਦਾਰ ਬਾਦਲ ਦਾ ਨਾਮ ਲੈ ਕੇ ਓਹਨਾ ਨੂੰ ਦੋਸ਼ੀ ਦੱਸਣ  ਤੋਂ ਬਾਅਦ ਅੱਜ  ਸਰਦਾਰ ਬਾਦਲ ਉਚੇਚੇ  ਤੌਰ ਤੇ ਆਪਣੇ ਪਿੰਡ ਬਾਦਲ ਤੋਂ ਚੰਡੀਗੜ੍ਹ ਪਰਤੇ ਤੇ ਓਹਨਾ ਨੇ ਸੂਬੇ ਦੇ ਪੁਲਿਸ ਮੁਖੀ ਸ੍ਰੀ ਦਿਨਕਰ ਗੁਪਤਾ ਨੂੰ ਫੋਨ ਕਰਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣਾ ਬੰਦ ਕਰੇ ਤੇ ਪੁਲਿਸ ਓਹਨਾ ਨੂੰ ਗ੍ਰਿਫਤਾਰ ਕਰ ਲਵੇ i

ਸਾਬਕਾ ਮੁੱਖ ਮੰਤਰੀ ਨੇ ਅੱਗੇ ਚੱਲ ਕੇ ਕਿਹਾ ਕਿ ਓਹਨਾ ਦਾ ਸਮੁੱਚਾ ਜੀਵਨ  ਖਾਲਸਾ ਪੰਥ , ਪੰਜਾਬੀਆਂ ਤੇ ਦੇਸ਼ ਵਾਸੀਆਂ ਸਾਹਮਣੇ ਇੱਕ ਖੁੱਲੀ ਕਿਤਾਬ ਵਾਂਗ ਹੈ I  ਸਰਦਾਰ ਬਾਦਲ ਨੇ ਕਿਹਾ ਕਿ  “ਜਿਸ ਪਾਰਟੀ ਦੀ ਸਰਕਾਰ ਨੇ  ਪਾਵਨ ਸ਼੍ਰੀ ਹਰਮੰਦਰ ਸਾਹਿਬ ਉੱਤੇ ਟੈਂਕਾਂ ਤੋਪਾਂ ਨਾਲ ਹਮਲਾ ਕੀਤਾ , ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ , ਤੇ ਜੂਨ ਤੇ ਨਵੰਬਰ ੧੯੮੪ ਵਿਚ ਹਜ਼ਾਰਾਂ ਬੇਗੁਨਾਹ ਸਿਖਾਂ ਨੂੰ ਗਲਾਂ ਵਿਚ ਟਾਇਰ ਪਾ ਕੇ ਸ਼ਹੀਦ ਕੀਤਾ , ਉਹ ਕਾਤਿਲ ਟੋਲੇ ਮੇਰੀ ਜੀਵਨ ਦੀ ਖੁੱਲੀ ਕਿਤਾਬ ਦੀ ਦਾਸਤਾਨ ਨੂੰ ਬਦਲ ਨਹੀਂ ਸਕਣਗੇ I ” ਸਰਦਾਰ ਬਾਦਲ ਨੇ ਕਿਹਾ ਕੇ ਸਾਰੀ ਉਮਰ ਓਹਨਾ ਨੇ ਖਾਲਸਾ ਪੰਥ , ਕੌਮ, ਪੰਜਾਬ ਤੇ ਦੇਸ਼ ਦੇ ਹਿੱਤਾਂ ਲਈ ਲੜਦਿਆਂ ਹੋਇਆ  ਸਿੱਖ ਵਿਰੋਧੀ ਤੇ ਪੰਜਾਬ  ਤੇ ਦੇਸ਼ ਦੁਸ਼ਮਣ ਕਾਂਗਰਸ ਪਾਰਟੀ ਦੇ ਜ਼ੁਲਮ , ਜਬਰ ਅਤੇ ਅੰਨੀ ਸਿਆਸੀ ਬਦਲਾਖੋਰੀ ਦਾ ਸਾਹਮਣਾ ਕੀਤਾ ਹੈ I  ਲੈਕਨ ਨਾ ਮੈਨੂੰ ਕੋਈ ਡਰਾ ਸਕਿਆ ਸੀ ਤੇ ਨਾ ਹੀ ਅੱਜ ਡਰਾ ਸਕਦਾ ਹੈ I ਕੋਈ ਭੀ ਵਿਅਕਤੀ ਜਾਂ ਸ਼ਕਤੀ ਮੈਨੂੰ ਆਪਣੇ ਅਸੂਲਾਂ ਤੇ ਪਹਿਰਾ ਦੇਣ ਤੋਂ  ਅਤੇ ਓਹਨਾ  ਅਸੂਲਾਂ ਲਈ  ਲੜਨ ਤੋਂ ਰੋਕ ਨਹੀਂ ਸਕੀ ਤੇ ਨਾ ਹੀ ਰੋਕ ਸਕੇਗੀ  I

ਸਰਦਾਰ ਬਾਦਲ ਨੇ ਕਿਹਾ ਕਿ  ਕੈਪਟਨ ਤੇ ਉਸ ਦੀ ਸਿੱਖ ਵਿਰੋਧੀ  ਕਾਂਗਰਸ ਪਾਰਟੀ ਕੇਵਲ ਮੈਨੂੰ  ਗ੍ਰਿਫਤਾਰ ਕਰਨ ਦੀ ਆਪਣੀ ਬਦਲਾਖੋਰੀ ਦੀ ਪਿਆਸ ਬੁਝਾਉਣਾ ਚਾਹੁੰਦੀ ਹੈ , ਇਸ ਲਈ ਕੁਲ ਪੰਜਾਬ ਤੇ ਪੰਜਾਬੀਆਂ ਦਾ ਸਮਾਂ ਬਰਬਾਦ ਕੀਤਾ ਜਾ ਰਿਹਾ ਤੇ ਸਰਕਾਰ ਕੋਈ ਕੰਮ ਨਹੀਂ ਕਰ ਰਹੀ I  ਓਹਨਾ ਕਿਹਾ ਸਾਰੇ ਪ੍ਰਸਾਸ਼ਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਸਾਰੇ ਪ੍ਰਸਾਸ਼ਨ ਨੂੰ ਤੰਗ ਪ੍ਰੇਸ਼ਾਨ ਇਸ ਲਈ ਕੀਤਾ ਜਾ ਰਿਹਾ ਤਾਂ ਜੋ ਮੈਨੂੰ ਗ੍ਰਿਫਤਾਰ ਕਰਨ ਲਈ ਸਿਆਸੀ ਫਿਜ਼ਾ ਤਿਆਰ ਕੀਤੀ ਜਾ ਸਕੇ I   ਓਹਨਾ ਕਿਹਾ ਕਿ ਪ੍ਰਸਾਸ਼ਨ ਨੂੰ ਖੱਜਲ ਖੁਆਰ ਕਰਨ ਦੀ ਬਜਾਏ  ਸਰਕਾਰ ਓਹਨਾ ਨੂੰ ਹੀ ਤੁਰੰਤ ਗ੍ਰਿਫਤਾਰ ਕਰਕੇ  ਓਹਨਾ ਪ੍ਰਤੀ ਆਪਣੀ ਕੋਝੀ ਨਫਰਤ ਦੀ ਪਿਆਸ ਨੂੰ ਬੁਝਾ ਲਵੇ I ਮੈਂ ਨਹੀਂ ਚਾਹੁੰਦਾ ਕਿ ਸਿਰਫ ਮੈਨੂੰ ਗ੍ਰਿਫਤਾਰ ਕਰਨ ਦੇ ਮਨਸ਼ੇ ਨਾਲ ਕਿਸੇ ਭੀ ਹੋਰ ਨੂੰ ਬੇਲੋੜੀ ਤੇ ਗੈਰ ਮੁਨਾਸਿਬ  ਪ੍ਰੇਸ਼ਾਨੀ ਜਾਂ ਜ਼ਲਾਲਤ ਦਾ ਨਿਸ਼ਾਨਾ ਬਣਾਇਆ ਜਾਵੇ I  ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ  ਓਹਨਾ ਨੂੰ ਗ੍ਰਿਫਤਾਰ ਕਰ ਕੇ ਇਸ ਸਰਕਾਰੀ ਤਮਾਸ਼ੇ ਨੂੰ ਖਤਮ ਕੀਤਾ ਜਾਵੇ ਅਤੇ ਪ੍ਰਸਾਸ਼ਨਕ ਮਸ਼ੀਨਰੀ ਦੀ ਸ਼ਕਤੀ ਬਰਬਾਦ ਕਰਨਾ ਬੰਦ ਕਰਕੇ ਉਸ ਨੂੰ ਕੁਸ਼ਲ-ਪ੍ਰਸਾਸ਼ਨ ਵੱਲ ਲਾਇਆ ਜਾਵੇ

ਸਰਦਾਰ ਬਾਦਲ ਨੇ ਕਿਹਾ ਕੇ ਸੂਬਾ ਤੇ ਦੇਸ਼ ਇਸ ਵਕਤ ਇੱਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨI ਅਜਿਹੇ ਵਕਤ ਸਰਕਾਰ ਦਾ ਪੂਰਾ ਧਿਆਨ ਤੇ ਪੂਰੀ ਸ਼ਕਤੀ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ  ਭਲਾਈ ਵਿਚ ਹੋਣੀ ਚਾਹੀਦੀ ਹੈ I ਪਰ ਬਦਕਿਸਮਤੀ ਨਾਲ ਮੁੱਖ ਮੰਤਰੀ ਤੇ ਉਸ ਦੇ ਸਹਿਯੋਗੀ ਗਹਿਰੀ ਨੀਂਦ ਵਾਲੀ ਅਵਸਥਾ ਵਿਚ ਹਨ ਤੇ ਓਹਨਾ ਨੂੰ ਓਹਨਾ ਖਤਰਿਆਂ ਦਾ ਕੋਈ ਅੰਦਾਜ਼ਾ ਨਹੀਂ ਜੋ ਓਹਨਾ ਵੱਲੋਂ ਪ੍ਰਸ਼ਾਸ਼ਨ ਨਾਲ ਖਿਲਵਾੜ ਕਰਨ ਦੀ ਵਜ੍ਹਾ ਨਾਲ ਪੈਦਾ ਹੋ ਸਕਦੇ ਹਨ I  ਇਸੇ ਲਈ ਮੈਂ ਪੇਸ਼ਕਸ਼ ਕਰਦਾ ਹਾਂ ਕਿ ਮੈਨੂੰ ਗ੍ਰਿਫਤਾਰ ਕਰਕੇ ਇਹ ਸਾਰਾ ਡਰਾਮਾ ਬੰਦ ਕੀਤਾ ਜਾਵੇ I

ਸਰਦਾਰ ਬਾਦਲ ਨੇ ਕਿਹਾ ਕਿ ਹਾਲਾਤ ਹੁਣ ਇਹ ਬਣ ਚੁੱਕੇ ਹਨ ਕਿ  ਮੁੱਖ ਮੰਤਰੀ ਅਤੇ ਓਹਨਾ ਦੇ ਸਾਥੀ ਕਨੂੰਨ ਤੇ ਇਨਸਾਫ ਦਾ ਵਿਹਾਵੇ ਲਈ ਭੀ ਸਤਿਕਾਰ ਕਰਨ ਤੋਂ ਇਨਕਾਰੀ ਹਨ I   ਇਸੇ ਲਈ ਉਹ ਐਸ ਆਈ ਟੀ ਵੱਲੋਂ ਜਾਂਚ ਮੁਕੰਮਲ ਹੋਣ ਤੋਂ ਪਹਿਲਾਂ ਹੀ ਉਸ ਜਾਂਚ ਦੇ ਸਿੱਟਿਆਂ ਦਾ ਐਲਾਨ ਕਰ ਰਹੇ ਹਨ I ਓਹਨਾ ਨੇ  ਅਜਿਹਾ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ  ਵੇਲੇ  ਭੀ ਕੀਤਾ ਸੀ i  ਕਮਿਸ਼ਨ ਦਾ ਗਠਨ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਮੈਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ I  ਫਿਰ ਅਜਿਹੇ ਕਮਿਸ਼ਨ ਨੇ ਕੀ ਜਾਂਚ ਕਰਨੀ ਸੀ ?   ਹੁਣ ਤਾਂ  ਗੱਲ ਇਥੋਂ ਤੱਕ ਪਹੁੰਚ ਗਈ ਹੈ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ   ਅੰਦਰ ਖੜੇ ਹੋ ਕੇ ਐਲਾਨ ਕਰ ਦਿੱਤਾ ਹੈ ਓਹਨਾ ਦੀ ਬਦਲਾਖੋਰੀ “ਸਿਖਰ ” ਤੱਕ ਜਾਵੇਗੀ I  “ਸਿਖਰ” ਤੋਂ ਓਹਨਾ ਦਾ ਕੀ ਮਤਲਬ ਹੈ, ਇਹ ਗੱਲ ਸਭ ਜਾਣਦੇ ਹਨI  ਇਸੇ ਲਈ ਮੈਂ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕਰ ਰਿਹਾ ਹਾਂ ਤਾਂ ਜੋ ਸਰਕਾਰ  ਦਾ ਸਮਾਂ ਵਿਅਰਥ ਗੱਲਾਂ ਵਿਚ ਬਰਬਾਦ ਨਾ ਹੋਵੇ  I

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 