PUNJAB : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਾ ਐਲਾਨ ਅੱਜ

ਚੰਡੀਗੜ੍ਹ, 28ਨਵੰਬਰ(ਵਿਸ਼ਵ ਵਾਰਤਾ) PUNJAB : ਤਰਨਤਾਰਨ ਜਿਮਨੀ ਚੋਣਾਂ ਤੋਂ ਬਾਅਦ ਅੱਜ ਪੰਜਾਬ ਵਿੱਚ ਮੁੜ ਚੋਣ ਵਿਗੁਲ ਵੱਜੇਗਾ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ ਸਾਢੇ 3ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰਾਹੀਂ 23 ਜ਼ਿਲ੍ਹਾ ਪ੍ਰੀਸ਼ਦ ਤੇ 154ਪੰਚਾਇਤ ਸੰਮਤੀਆਂ ਦੀ ਚੋਣ ਤਰੀਕਾਂ ਦਾ ਐਲਾਨ ਕਰੇਗਾ।
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਦਸੰਬਰ 15 ਤੱਕ ਇਹ ਚੋਣਾਂ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























