Chandigarh: ਰੋਜ਼ ਗਾਰਡਨ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ
– ਮਿਲੀ ਖੂਨ ਨਾਲ ਲੱਥਪੱਥ ਲਾਸ਼
ਚੰਡੀਗੜ੍ਹ, 29 ਨਵੰਬਰ 2025 (ਵਿਸ਼ਵ ਵਾਰਤਾ): ਚੰਡੀਗੜ੍ਹ (Chandigarh) ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰੋਜ਼ ਗਾਰਡਨ ਦੇ ਬਾਥਰੂਮ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲ ਇੱਕ ਚਾਕੂ ਵੀ ਮਿਲਿਆ ਹੈ।
ਮੁਢਲੀ ਜਾਣਕਾਰੀ ਅਨੁਸਾਰ ਸੈਕਟਰ 16 ਦੇ ਰੋਜ਼ ਗਾਰਡਨ ਪਾਰਕ ਵਿੱਚ ਇੱਕ ਮਹਿਲਾ ਸੈਲਾਨੀ ਬਾਥਰੂਮ ‘ਚ ਗਈ ਸੀ। ਉੱਥੇ ਉਸਨੇ ਖੂਨ ਨਾਲ ਲੱਥਪੱਥ ਇੱਕ ਔਰਤ ਨੂੰ ਬੇਸੁੱਧ ਪਿਆ ਦੇਖਿਆ। ਜਿਸ ਤੋਂ ਬਾਅਦ ਉਹ ਬੁਰੀ ਤਰਾਂ ਘਬਰਾ ਗਈ ਅਤੇ ਉਸਨੇ ਟ੍ਰੈਫਿਕ ਪੁਲਿਸ ਨੂੰ ਮਾਮਲੇ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਟ੍ਰੈਫਿਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ, ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਉਨ੍ਹਾਂ ਨੇ ਬਾਥਰੂਮ ਦੇ ਅੰਦਰੋਂ ਖੂਨ ਦੇ ਨਮੂਨੇ, ਚਾਕੂ ਅਤੇ ਹੋਰ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ।
ਮਾਮਲੇ ਦੀ ਜਾਂਚ ਲਈ ਪੂਰੇ ਬਾਥਰੂਮ ਨੂੰ ਸੀਲ ਕਰ ਦਿੱਤਾ ਗਿਆ ਹੈ। ਰੋਜ਼ ਗਾਰਡਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























