IND-SA : ਭਾਰਤ ਬਨਾਮ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ
– ਦੱਖਣੀ ਅਫਰੀਕਾ ਨੂੰ ਭਾਰਤੀ ਟੀਮ ਨੇ ਦਿੱਤਾ ਇਨ੍ਹੇ ਦੌੜਾਂ ਦਾ ਟੀਚਾ
ਨਵੀ ਦਿੱਲੀ, 30 ਨਵੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ (IND-SA) ਵਨਡੇ ਸੀਰੀਜ਼ ਦਾ ਪਹਿਲਾ ਮੈਚ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਟੀਚਾ ਦਿੱਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 25 ਦੇ ਸਕੋਰ ‘ਤੇ ਯਸ਼ਸਵੀ ਜੈਸਵਾਲ (18 ਦੌੜਾਂ) ਦੀ ਵਿਕਟ ਗੁਆ ਦਿੱਤੀ। ਉੱਥੋਂ, ਰੋਹਿਤ-ਕੋਹਲੀ ਦੀ ਜੋੜੀ ਨੇ ਇੱਕ ਮਜ਼ਬੂਤ ਸਕੋਰ ਦੀ ਨੀਂਹ ਰੱਖੀ। ਰੋਹਿਤ ਨੇ 51 ਗੇਂਦਾਂ ‘ਤੇ 57 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 120 ਗੇਂਦਾਂ ‘ਤੇ 135 ਦੌੜਾਂ ਬਣਾਈਆਂ। ਦੋਵਾਂ ਨੇ 136 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ। ਰੋਹਿਤ ਅਤੇ ਕੋਹਲੀ ਤੋਂ ਇਲਾਵਾ, ਕਪਤਾਨ ਕੇਐਲ ਰਾਹੁਲ ਅਤੇ ਰਵਿੰਦਰ ਜਡੇਜਾ ਨੇ ਵੀ ਸਕੋਰ ਨੂੰ 350 ਤੱਕ ਪਹੁੰਚਾਇਆ।

ਕੋਹਲੀ ਨੇ ਰਾਂਚੀ ਦੇ ਮੈਦਾਨ ‘ਤੇ 102 ਗੇਂਦਾਂ ‘ਤੇ ਆਪਣੇ 100 ਦੌੜਾਂ ਪੂਰੀਆਂ ਕੀਤੀਆਂ ਅਤੇ ਕਈ ਰਿਕਾਰਡ ਬਣਾਏ। ਦੱਸ ਦਈਏ ਕਿ ਇਹ ਉਸਦਾ 52ਵਾਂ ਇੱਕ ਰੋਜ਼ਾ ਸੈਂਕੜਾ ਸੀ। ਵਿਰਾਟ ਕੋਹਲੀ ਨੇ 38ਵੇਂ ਓਵਰ ਵਿੱਚ ਆਪਣਾ 52ਵਾਂ ਇੱਕ ਰੋਜ਼ਾ ਸੈਂਕੜਾ ਪੂਰਾ ਕੀਤਾ। ਉਸਨੇ ਮਾਰਕੋ ਜੈਨਸਨ ਦੇ ਓਵਰ ਦੀ ਪੰਜਵੀਂ ਗੇਂਦ ‘ਤੇ ਚੌਕਾ ਮਾਰ ਕੇ ਆਪਣਾ ਸੈਂਕੜਾ ਪੂਰਾ ਕੀਤਾ। ਵਿਰਾਟ ਕੋਹਲੀ ਇੱਕ ਫਾਰਮੈਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ। ਕੋਹਲੀ ਨੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ, ਜਿਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਟੈਸਟ ਕ੍ਰਿਕਟ ਵਿੱਚ 51 ਸੈਂਕੜੇ ਲਗਾਏ ਸਨ। ਵਿਰਾਟ ਕੋਹਲੀ ਹੁਣ ਵਨਡੇ ਕਿੰਗ ਬਣ ਗਏ ਹਨ।
ਦੋਵੇਂ ਟੀਮਾਂ ਦੀ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਕਪਤਾਨ ਅਤੇ ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਅਤੇ ਪ੍ਰਸਿੱਧ ਕ੍ਰਿਸ਼ਨ।
ਦੱਖਣੀ ਅਫ਼ਰੀਕਾ: ਰਿਆਨ ਰਿਕੇਲਟਨ, ਕੁਇੰਟਨ ਡੀ ਕਾਕ, ਏਡਨ ਮਾਰਕਰਮ (ਕਪਤਾਨ), ਮੈਥਿਊ ਬ੍ਰੇਟਜ਼ਕੀ, ਟੋਨੀ ਡੀ ਜਿਓਰਗੀ, ਡੇਵਾਲਡ ਬ੍ਰੇਵਿਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਪ੍ਰੀਨੇਲਨ ਸੁਬਰਾਏਨ, ਨੈਂਡਰੇ ਬਰਗਰ ਅਤੇ ਓਟਨੀਲ ਬਾਰਟਮੈਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























