Punjab ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ
– ਖ਼ਤਮ ਹੋਈ ਪੰਜਾਬ ਰੋਡਵੇਜ਼ ਦੀ ਹੜਤਾਲ; ਕੱਲ੍ਹ ਤੋਂ ਆਮ ਵਾਂਗ ਚੱਲਣਗੀਆਂ ਬੱਸਾਂ
ਚੰਡੀਗੜ੍ਹ, 30 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਕੱਲ੍ਹ ਤੋਂ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਚੱਲਣਗੀਆਂ। ਪੰਜਾਬ ਵਿੱਚ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਕਿਲੋਮੀਟਰ ਸਕੀਮ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਪੰਜਾਬ ‘ਚ ਹੜਤਾਲ ਚੱਲ ਰਹੀ ਸੀ। ਜਿਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਮੁਲਾਜ਼ਮ ਯੂਨੀਅਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ।

ਅੱਜ ਐਤਵਾਰ ਨੂੰ ਪੀ ਆਰ ਟੀ ਸੀ ਮੁਲਾਜ਼ਮ ਯੂਨੀਅਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਿਚਕਾਰ ਕਰੀਬ ਸੱਤ ਘੰਟੇ ਮੀਟਿੰਗ ਚੱਲੀ। ਜਿਸ ਮਗਰੋਂ ਦੋਹਾਂ ਵਿਚਾਲੇ ਸਹਿਮਤੀ ਬਣ ਗਈ ਹੈ।
ਦੱਸ ਦਈਏ ਕਿ ਬੀਤੇ ਕੱਲ੍ਹ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਹੜਤਾਲ ਦੀ ਅਗਵਾਈ ਕਰਨ ਵਾਲੇ ਪੰਜ ਯੂਨੀਅਨ ਆਗੂਆਂ ਨੂੰ ਸਸਪੈਂਡ ਕਰ ਦਿੱਤਾ ਸੀ। ਹੁਣ, ਸਰਕਾਰ ਅਤੇ ਯੂਨੀਅਨ ਨੇ ਉਨ੍ਹਾਂ ਦੀਆਂ ਮੁਅੱਤਲੀਆਂ ਨੂੰ ਵਾਪਿਸ ਅਤੇ ਹਿਰਾਸਤ ‘ਚ ਲਏ ਗਏ ਕਰਮਚਾਰੀਆਂ ਨੂੰ ਰਿਹਾਅ ਕਰਨ ‘ਤੇ ਸਹਿਮਤੀ ਬਣ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























