• Latest
  • Trending
PUNJAB : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

PUNJAB : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

11 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

59 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

December 1, 2025
in ਖਬਰਾਂ, ਪੰਜਾਬ
PUNJAB : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

PUNJAB : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

 Santosh Trophy
ਚੰਡੀਗੜ੍ਹ, 1 ਦਸੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13 ਤੋਂ 15 ਮਾਰਚ 2026 ਨੂੰ ਆਈ.ਐਸ.ਬੀ. ਮੋਹਾਲੀ ਕੈਂਪਸ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਸੂਬਾ ਸਰਕਾਰ ਦੇ ਉੱਚ-ਪੱਧਰੀ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਸੰਜੀਵ ਅਰੋੜਾ, ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਟੀਮ ਸ਼ਾਮਲ ਹੋਵੇਗੀ। ਇਹ ਵਫ਼ਦ ਆਰਥਿਕ ਭਾਈਵਾਲੀ ਨੂੰ ਮਜ਼ਬੂਤ ਕਰਨ, ਗਲੋਬਲ ਕੰਪਨੀਆਂ ਨਾਲ ਗੱਲਬਾਤ ਕਰਨ ਅਤੇ ਅਗਾਮੀ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣ ਲਈ 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ।

ਇਹ ਦੌਰਾ, ਮੀਟਿੰਗਾਂ ਅਤੇ ਰੋਡ ਸ਼ੋਅ ਪ੍ਰੋਗਰਾਮ ਜਾਪਾਨ ਅਤੇ ਦੱਖਣੀ ਕੋਰੀਆ ਵਿੱਚ ਭਾਰਤੀ ਦੂਤਾਵਾਸ, ਵਿਦੇਸ਼ ਮੰਤਰਾਲੇ, ਡੀ.ਪੀ.ਆਈ.ਆਈ.ਟੀ. ਦੇ ਇਨਵੈਸਟ ਇੰਡੀਆ ਅਤੇ ਨਵੀਂ ਦਿੱਲੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੂਤਾਵਾਸਾਂ ਦੇ ਸਹਿਯੋਗ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਮਾਰਗਦਰਸ਼ਨ, ਸਹਿਯੋਗ ਅਤੇ ਭਾਈਵਾਲੀ ਨੇ ਆਊਟਰੀਚ ਏਜੰਡੇ ਨੂੰ ਅਮਲੀ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਇਸ ਦੌਰੇ ਦੌਰਾਨ, ਸੂਬੇ ਵੱਲੋਂ ਨਿਵੇਸ਼ ਪੱਖੋਂ ਪੰਜਾਬ ਨੂੰ ਉੱਤਰੀ ਭਾਰਤ ਦੇ ਪਸੰਦੀਦਾ ਸਥਾਨ ਵਜੋਂ ਦਰਸਾਇਆ ਜਾਵੇਗਾ ਅਤੇ ਸੂਬੇ ਦੀ ਰਣਨੀਤਕ ਸਥਿਤੀ, ਐਨ.ਸੀ.ਆਰ. ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਖੇਤਰ, ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀਗਤ ਮਾਹੌਲ ‘ਤੇ ਚਾਨਣਾ ਪਾਇਆ ਜਾਵੇਗਾ।

ਵਫ਼ਦ ਵੱਲੋਂ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸਮੇਤ ਸਰਕਾਰ ਵੱਲੋਂ ਉਦਯੋਗਾਂ ਨੂੰ ਦਿੱਤੀਆਂ ਜਾ ਰਹੀਆਂ 173 ਤੋਂ ਵੱਧ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣਕਰਤਾ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸਮੇਤ ਸੂਬੇ ਦੇ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਵੀ ਉਜਾਗਰ ਕੀਤਾ ਜਾਵੇਗਾ, ਜਿਸ ਨਾਲ ਸਮਾਂਬੱਧ ਢੰਗ ਨਾਲ ਸਿਧਾਂਤਕ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਗਿਆ ਹੈ। 

ਇਸ ਦੌਰਾਨ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੀਤੀਗਤ ਸਥਿਰਤਾ, ਤੁਰੰਤ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਦੀ ਬਚਤ ਕਰਨ ਅਤੇ ਉਹਨਾਂ ਦੇ ਵਿਸ਼ਵਾਸ ਵਿੱਚ ਵਾਧਾ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਭਾਈਵਾਲੀ ਜ਼ਰੀਏ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਅਤੇ ਇਹ ਯਕੀਨੀ ਬਣਾਉਣ ‘ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਲਈ ਅਹਿਮ ਭੂਮਿਕਾ ਨਿਭਾਵੇ। ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਜਿਸ ਸਦਕਾ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ।

PUNJAB
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗਾਂ ਦਰਮਿਆਨ ਭਾਈਵਾਲੀ ਸਫ਼ਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ ਜਦੋਂ ਸਰਕਾਰ ਅਤੇ ਉਦਯੋਗ ਬਰਾਬਰ ਭਾਈਵਾਲਾਂ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਿਧਾਂਤ ਉਦਯੋਗ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਸਾਲ 2022 ਵਿੱਚ ਉਦਯੋਗਪਤੀਆਂ ਅਤੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਖੇਤਰ ਅਧਾਰਿਤ ਨੀਤੀਆਂ ਤਿਆਰ ਕਰਨ ਲਈ ਉਦਯੋਗਪਤੀਆਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਹਨ।

ਇਸ ਦੌਰੇ ਦੌਰਾਨ ਰੋਡ ਸ਼ੋਅ, ਵਪਾਰਕ ਮੀਟਿੰਗਾਂ ਅਤੇ ਪ੍ਰਮੁੱਖ ਗਲੋਬਲ ਕਾਰਪੋਰੇਸ਼ਨਾਂ ਅਤੇ ਕੰਪਨੀਆਂ ਨਾਲ ਗੱਲਬਾਤ ਦੀ ਇੱਕ ਲੜੀ ਰਾਹੀਂ ਵਫ਼ਦ ਦਾ ਉਦੇਸ਼ ਪੰਜਾਬ ਨੂੰ ਜਾਪਾਨੀ ਅਤੇ ਦੱਖਣੀ ਕੋਰੀਆਈ ਕੰਪਨੀਆਂ ਲਈ ਗਤੀਸ਼ੀਲਤਾ, ਇਲੈਕਟ੍ਰਾਨਿਕਸ, ਈ.ਐਸ.ਡੀ.ਐਮ., ਆਟੋ ਕੰਪੋਨੈਂਟਸ, ਫੂਡ ਪ੍ਰੋਸੈਸਿੰਗ, ਰਸਾਇਣ, ਗਰੀਨ ਊਰਜਾ, ਆਈ.ਟੀ., ਸੈਮੀਕੰਡਕਟਰ, ਟੈਕਸਟਾਈਲ ਅਤੇ ਉੱਨਤ ਨਿਰਮਾਣ ਪੱਖੋਂ ਆਕਰਸ਼ਕ ਸਥਾਨ ਵਜੋਂ ਪੇਸ਼ ਕਰਨਾ ਹੈ।

 Sanjeev Arora

ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਨਵੇਂ ਆਰਥਿਕ ਸਬੰਧ ਬਣਾਉਣ, ਮੌਜੂਦਾ ਵਿਦੇਸ਼ੀ ਉਦਯੋਗਾਂ ਲਈ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਨਿਵੇਸ਼ ਪੱਖੋਂ ਪਸੰਦੀਦਾ ਸਥਾਨ ਬਣਾਉਣ ਅਤੇ ਅੰਤਰਰਾਸ਼ਟਰੀ ਵਪਾਰ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ।” ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਅਜਿਹੀਆਂ ਪਹਿਲਕਦਮੀਆਂ ਸਾਡੀਆਂ ਸਫਲਤਾ ਦੀਆਂ ਕਹਾਣੀਆਂ ਅਤੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਕੇ ਉੱਤਰੀ ਭਾਰਤ ਵਿੱਚ ਪੰਜਾਬ ਦੀ ਵਿਲੱਖਣ ਪਛਾਣ ਬਣਾਉਣ ਵਿੱਚ ਮਦਦ ਕਰਦੀਆਂ ਹਨ, ਕਿਉਂਕਿ ਅਸੀਂ ਸੰਭਾਵੀ ਨਿਵੇਸ਼ਕਾਂ ਅਤੇ ਭਾਈਵਾਲਾਂ ਨੂੰ 2035 ਤੱਕ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸੱਦਾ ਦੇ ਰਹੇ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

by Ranjit Singh
5 days ago
0

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ 'ਚ FIR ਦਰਜ ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 