Gold Silver Price : ਗਹਿਣਿਆਂ ਦੀ ਖ਼ਰੀਦਦਾਰੀ ਕਰਨ ਵਾਲਿਆਂ ਲਈ ਰਾਹਤ ਦੀ ਖ਼ਬਰ! ਸੋਨੇ ਦੀਆਂ ਕੀਮਤਾਂ ਡਿੱਗੀਆਂ
– ਚਾਂਦੀ ਹੋਈ ਮਹਿੰਗੀ; ਜਾਣੋ ਅੱਜ ਦੇ ਤਾਜ਼ਾ ਰੇਟ
ਚੰਡੀਗੜ੍ਹ, 2 ਦਸੰਬਰ 2025 (ਵਿਸ਼ਵ ਵਾਰਤਾ): ਸੋਨੇ ਦੇ ਗਹਿਣਿਆਂ ਦੀ ਖ਼ਰੀਦਦਾਰੀ ਕਰਨ ਵਾਲਿਆਂ ਲਈ ਰਾਹਤ ਦੀ ਖਬਰ ਹੈ। ਅੱਜ 2 ਦਸੰਬਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਥੋੜ੍ਹੀ ਜਿਹੀ ਨਰਮੀ (Gold Silver Price) ਆਈ ਹੈ। 22 ਕੈਰੇਟ ਸੋਨਾ GST ਸਮੇਤ 1,20,898 ਰੁਪਏ ਪ੍ਰਤੀ 10 ਗ੍ਰਾਮ ਅਤੇ 18 ਕੈਰੇਟ ਸੋਨਾ 98,989 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਅੱਜ 24 ਕੈਰੇਟ ਸੋਨੇ ਦੀ ਕੀਮਤ 659 ਰੁਪਏ ਡਿੱਗ ਕੇ 128,141 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ।

ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ਚ ਤੇਜ਼ੀ ਆਈ ਹੈ। ਚਾਂਦੀ ਦੀਆਂ ਕੀਮਤਾਂ 243 ਰੁਪਏ ਵਧ ਕੇ 175,423 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ। ਪਹਿਲਾਂ, ਇਹ ਕੀਮਤ 175,180 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਸਾਲ ਸੋਨਾ ਲਗਭਗ 52,000 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋਇਆ ਹੈ। 31 ਦਸੰਬਰ, 2024 ਨੂੰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਸੀ, ਜੋ ਹੁਣ 1,28,141 ਰੁਪਏ ਹੋ ਗਈ ਹੈ। ਜਦੋਂ ਕਿ ਚਾਂਦੀ 88,949 ਰੁਪਏ ਪ੍ਰਤੀ ਕਿਲੋਗ੍ਰਾਮ ਵਧੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























