ਚੰਡੀਗੜ੍ਹ, 22 ਫਰਵਰੀ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੌਰਾਨ ਆਮ ਗ਼ਰੀਬ ਲੋਕਾਂ ਦੀਆਂ ਬਿਜਲੀ ਸੰਬੰਧੀ ਸ਼ਿਕਾਇਤਾਂ ਨੂੰ ਸੁਣਨ ਲਈ ਸੂਬੇ ਭਰ ਵਿਚ ਬਿਜਲੀ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਛੁੱਟੀ ਦੌਰਾਨ ਵੱਖ-ਵੱਖ ਪਿੰਡਾਂ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੇ ਵੱਧ ਆਏ ਬਿੱਲਾਂ ਦਾ ਜਾਇਜ਼ਾ ਲਿਆ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਕੋਲ ਇਹ ਮੁੱਦਾ ਚੁੱਕਿਆ।
ਆਮ ਆਦਮੀ ਪਾਰਟੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਨੇ ਹਲਕਾ ਬੁਢਲਾਡਾ ਦੇ ਪਿੰਡ ਮਲਕੋ, ਸੰਦਲੀ, ਅਨਬਰਪੁਰ, ਸੇਖੁਪੁਰ ਅਤੇ ਕਲੀਪੁਰ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਕੈਪਟਨ ਸਰਕਾਰ ਪਹਿਲਾਂ ਤੋਂ ਹੀ ਦੁਖੀ ਲੋਕਾਂ ਨੂੰ ਹੋਰ ਦੁਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਗ਼ਲਤ ਢੰਗ ਨਾਲ ਕੀਤੇ ਇਕਰਾਰਨਾਮਿਆਂ ਕਾਰਨ ਆਮ ਜਨਤਾ ਨੂੰ ਹਰਜਾਨਾ ਭਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ ਪੂਰੇ ਕਰੇ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਖੇਤਰ ਦੇ ਵੱਖ ਵੱਖ ਪਿੰਡਾਂ ਵਿਚ ਬਿਜਲੀ ਸੁਣਵਾਈਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਮਹਿੰਗੀ ਬਿਜਲੀ ਤੋਂ ਪਰੇਸ਼ਾਨ ਹੈ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਵਿਚ ਬਿਜਲੀ ਦੀਆਂ ਮਹਿੰਗੀਆਂ ਦਰਾਂ ਦਾ ਮੁੱਦਾ ਚੁੱਕਿਆ ਸੀ ਅਤੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਦਿੱਲੀ ਵਾਂਗ ਪੰਜਾਬ ਵਿਚ ਵੀ ਬਿਜਲੀ ਦੀਆਂ ਦਰਾਂ ਘਟਾਈਆਂ ਜਾਣ ਤਾਂ ਜੋ ਗ਼ਰੀਬ ਅਤੇ ਦਲਿਤ ਵਰਗ ਦੇ ਨਾਲ-ਨਾਲ ਆਮ ਦੁਕਾਨਦਾਰ, ਵਪਾਰੀ ਅਤੇ ਉਦਯੋਗਪਤੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਨੇ ਖ਼ੁਦ ਮੰਨਿਆ ਹੈ ਕਿ ਪੰਜਾਬ ਵਿਚ ਬਿਜਲੀ ਦੀਆਂ ਮਹਿੰਗੀਆਂ ਦਰਾਂ ਦਾ ਕਾਰਨ ਬਾਦਲ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਇਕਰਾਰਨਾਮੇ ਹਨ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਅਕਾਲੀਆਂ ਨੂੰ ਬਚਾਉਣ ਦੀ ਥਾਂ ਉਨ੍ਹਾਂ ‘ਤੇ ਕਾਰਵਾਈ ਕਰਦਿਆਂ ਇਕਰਾਰਨਾਮੇ ਰੱਦ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਧੋਖਾ ਹੈ ਅਤੇ ਪੰਜਾਬ ਦੇ ਲੋਕ ਇਸ ਦਾ ਬਦਲਾ ਆਉਂਦੀਆਂ ਚੋਣਾਂ ਵਿਚ ਲੈਣਗੇ।
ਗੜ੍ਹਸ਼ੰਕਰ ਤੋਂ ‘ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਪਿੰਡ ਡਗਾਮ, ਕੁੱਕੜ ਨਿਆਰਾ, ਬਾਰਾਪੁਰ ਅਤੇ ਪੰਡੋਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦਾ ਮੰਤਵ ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ ਇੱਕ ਸਾਲ ਵਿਚ ਹੀ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਿਧਾਨ ਸਭਾ ਵਿਚ ਵੀ ਬਿਜਲੀ ਸੰਬੰਧੀ ਪ੍ਰਸ਼ਨਾਂ ਦੇ ਉਤਰ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਪੰਜਾਬ ਕੋਲ ਬਿਜਲੀ ਬਣਾਉਣ ਦੇ ਆਪਣੇ ਸੋਮੇ ਹੋਣ ਦੇ ਬਾਵਜੂਦ ਵੀ ਮਹਿੰਗੀਆਂ ਦਰਾਂ ‘ਤੇ ਬਿਜਲੀ ਦਿੱਤੀ ਜਾ ਰਹੀ ਹੈ ਜਦਕਿ ਦਿੱਲੀ ਹੋਰਨਾਂ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਵੀ ਸਸਤੀ ਬਿਜਲੀ ਪ੍ਰਦਾਨ ਕਰ ਰਹੀ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਆਮ ਲੋਕ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਲੋਕ ਵਿਰੋਧੀ ਨੀਤੀਆਂ ਤੋਂ ਬਾਜ਼ ਨਾ ਆਈ ਤਾਂ ‘ਆਪ’ ਵੱਡਾ ਸੰਘਰਸ਼ ਵਿੱਢੇਗੀ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੇ ਦੌਰਾਨ ਹੁਣ ਤੱਕ ਕਰੀਬ 7500 ਪਿੰਡਾਂ ਵਿਚ ਬਿਜਲੀ ਸੁਣਵਾਈ ਕੀਤੀਆਂ ਜਾ ਚੁੱਕੀਆਂ ਹਨ।
ਲੋਕ ਸਭਾ ਚੋਣਾਂ 2024- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*
ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ* ਚੰਡੀਗੜ੍ਹ, 2 ਮਈ (ਵਿਸ਼ਵ...