ਸ. ਭਰਤਇੰਦਰ ਸਿੰਘ ਚਾਹਲ ਵੱਲੋਂ ਦੁੱਖ ਦਾ ਪ੍ਰਗਟਾਵਾ
ਮਾਨਸਾ, 23 ਫਰਵਰੀ (ਵਿਸ਼ਵ ਵਾਰਤਾ) -ਕਾਂਗਰਸੀ ਆਗੂ ਪ੍ਰਿਤਪਾਲ ਸਿੰਘ ਡਾਲੀ ਦੇ ਪਿਤਾ ਅਤੇ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਰਾਜਮਹਿੰਦਰ ਸਿੰਘ ਮੀਰਪੁਰ (70) ਅੱਜ ਅਚਾਨਕ ਪ੍ਰਲੋਕ ਸੁਧਾਰ ਗਏ ਹਨ, ਉਨ੍ਹਾਂ ਦਾ ਅੰਤਮ ਸਸਕਾਰ ਭਲਕੇ 24 ਫਰਵਰੀ ਨੂੰ ਮਾਨਸਾ ਦੇ ਰਾਮ ਬਾਗ ਵਿਖੇ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਹਿਲ ਤੋਂ ਇਲਾਵਾ ਬਿਕਰਮਜੀਤ ਇੰਦਰ ਸਿੰਘ ਚਹਿਲ ਅਤੇ ਦਵਿੰਦਰਜੀਤ ਸਿੰਘ ਦਰਸ਼ੀ ਨੇ ਸ. ਰਾਜਮਹਿੰਦਰ ਸਿੰਘ ਮੀਰਪੁਰ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।