<h4><img class="alignnone size-full wp-image-7900" src="http://wishavwarta.in/wp-content/uploads/2017/11/punjab-vidhan-sabha.jpg" alt="" width="660" height="442" /></h4> <h4>ਚੰਡੀਗੜ, 25 ਫਰਵਰੀ – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਦਨ ਵਿਚ ਮੌਜੂਦ ਹਨ।</h4> <h4>ਇਸ ਤੋਂ ਇਲਾਵਾ ਅੱਜ ਸੁਖਬੀਰ ਸਿੰਘ ਬਾਦਲ ਨੇ ਵੀ ਵਿਧਾਨ ਸਭਾ ਵਿਚ ਆਪਣੀ ਹਾਜਰੀ ਲਵਾਈ। ਅਕਾਲੀ ਦਲ ਵਲੋਂ ਵਿਧਾਨ ਸਭਾ ਵਿਚ ਅੰਮ੍ਰਿਤਸਰ ਰੇਲ ਹਾਦਸੇ ਦਾ ਮੁੱਦਾ ਉਠਾਉਂਦਿਆਂ ਸਰਕਾਰ ਉਤੇ ਦੋਸ਼ ਲਾਇਆ ਕਿ ਹਾਲੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਤੇ ਅਕਾਲੀਆਂ ਉਤੇ ਪਲਟਵਾਰ ਕਰਦਿਆਂ ਕਿਹਾ ਕਿ ਕਈ ਹਾਦਸਿਆਂ ਵਿਚ ਆਰਬਿਟ ਬੱਸਾਂ ਹੇਠ ਆ ਕੇ ਬਹੁਤ ਸਾਰੇ ਲੋਕ ਮਾਰੇ ਗਏ, ਕੀ ਉਹਨਾਂ ਮਾਮਲਿਆਂ ਵਿਚ ਕੋਈ ਕਾਰਵਾਈ ਹੋਈ। ਅਕਾਲੀ ਦਲ ਵਲੋਂ ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਵਾਕਆਊਟ ਕੀਤਾ।</h4>