Punjab: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
ਬਠਿੰਡਾ, 4 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਭਰੀਆਂ ਜਾਣਗੀਆਂ। ਦੱਸ ਦਈਏ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 1 ਦਸੰਬਰ ਤੋਂ ਸ਼ੁਰੂ ਹੋਈ ਸੀ।

ਅੱਜ ਨਾਮਜ਼ਦਗੀਆਂ ਭਰਨ ਦਾ ਸਮਾਂ ਖਤਮ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ। ਸਾਰੀਆਂ ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਕੁੱਲ ਸੀਟਾਂ ਦਾ 50% ਔਰਤਾਂ ਲਈ ਰਾਖਵਾਂ ਰੱਖਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















