Accident News: ਬੱਸ ਅਤੇ ਟਿੱਪਰ ਵਿਚਾਲੇ ਭਿਆਨਕ ਟੱਕਰ, ਕਈ ਮੌਤਾਂ
ਅੰਮ੍ਰਿਤਸਰ, 4 ਦਸੰਬਰ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ ‘ਚ ਕੱਥੂਨੰਗਲ ਨੇੜੇ ਇੱਕ ਭਿਆਨਕ ਹਾਦਸਾ (Accident News) ਵਾਪਰਨ ਦੀ ਖਬਰ ਸ੍ਹਾਮਣੇ ਆਈ ਹੈ। ਇਸ ਹਾਦਸੇ ‘ਚ ਇੱਕ ਟਿੱਪਰ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਬੱਸ ਡਰਾਈਵਰ ਸਮੇਤ ਕਈ ਸਵਾਰੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ 7 ਸਵਾਰੀਆਂ ਜਖ਼ਮੀ ਹੋ ਗਈਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਰ ਅਜੇ ਤੱਕ ਮੌਤਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਬੱਸ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਟੁੱਟ ਗਿਆ। ਕਈ ਸੀਟਾਂ ਉੱਖੜ ਕੇ ਬੱਸ ਤੋਂ ਬਾਹਰ ਡਿੱਗ ਗਈਆਂ।
ਮੌਕੇ ‘ਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਬੱਸ ‘ਚੋਂ ਕੱਢਿਆ ਅਤੇ ਐਂਬੂਲੈਂਸ ਨੂੰ ਫੋਨ ਕਰਕੇ ਹਸਪਤਾਲ ਦਾਖਲ ਕਰਵਾਇਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਹਾਦਸੇ ਤੋਂ ਬਾਅਦ ਟਿੱਪਰ ਦਾ ਡਰਾਈਵਰ ਮੌਕੇ ‘ਤੇ ਫਰਾਰ ਦੱਸਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























