Big Breaking: ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ: ਨਹੀਂ ਮਿਲੀ ਰਾਹਤ
– ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਰੱਦ ਹੋਣ ‘ਤੇ ਹੁਣ ਸੁਪਰੀਮ ਕੋਰਟ ਜਾਣ ਦਾ ਰਾਹ ਬਚਿਆ
ਚੰਡੀਗੜ੍ਹ, 4 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Big Breaking) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਮਜੀਠੀਆ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਦਾ ਹੀ ਰਾਹ ਬਚਿਆ ਹੈ।

ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।
ਇਸ ਦੌਰਾਨ, ਮੋਹਾਲੀ ਦੀ ਇੱਕ ਅਦਾਲਤ ਅੱਜ ਬਿਕਰਮ ਮਜੀਠੀਆ (Big Breaking) ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਭਗੌੜਾ ਐਲਾਨਣ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਸੁਣਵਾਈ ਦੌਰਾਨ ਉਨ੍ਹਾਂ ਦਾ ਵਕੀਲ ਆਪਣਾ ਜਵਾਬ ਦਾਇਰ ਕਰੇਗਾ। ਉਨ੍ਹਾਂ ਨੂੰ ਪਹਿਲਾਂ ਹੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਦਾ ਦਾਅਵਾ ਹੈ ਕਿ ਦਸ ਸਾਲਾਂ ਦੇ 400 ਬੈਂਕ ਖਾਤਿਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ ਅਤੇ ਮਾਮਲੇ ਵਿੱਚ 200 ਗਵਾਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























