Patiala : ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ, 20 ਤੋਂ ਵੱਧ ਯਾਤਰੀ ਸਨ ਸਵਾਰ
ਪਟਿਆਲਾ, 4 ਦਸੰਬਰ (ਵਿਸ਼ਵ ਵਾਰਤਾ): ਪਟਿਆਲਾ ਜ਼ਿਲ੍ਹੇ ਦੇ ਚੰਨੋ ਪਿੰਡ (Patiala) ਨੇੜੇ ਅੱਜ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਕੁਝ ਹੀ ਸਮੇ ‘ਚ ਪੂਰੀ ਬੱਸ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਸਮੇਂ ਬੱਸ ਵਿੱਚ ਲਗਭਗ 20 ਤੋਂ ਵੱਧ ਯਾਤਰੀ ਸਵਾਰ ਸਨ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ।
ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਇਸ ਸਲੀਪਰ ਬੱਸ ਚ ਸਵਾਰ ਯਾਤਰੀ ਵਾਲ-ਵਾਲ ਬੱਚ ਗਏ। ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਬੱਸ ਵਿੱਚੋਂ ਉੱਠਦਾ ਸੰਘਣਾ ਧੂੰਆਂ ਦੂਰੋਂ ਦਿਖਾਈ ਦੇ ਰਿਹਾ ਸੀ । ਫਾਇਰ ਬ੍ਰਿਗੇਡ ਨੇ ਬੱਸ ਨੂੰ ਲੱਗੀ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























