Punjab Raj bhavan : ਪੰਜਾਬ ਰਾਜ ਭਵਨ ਦਾ ਬਦਲਿਆ ਨਾਮ
ਚੰਡੀਗੜ੍ਹ, 4 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਰਾਜਪਾਲ ਨੇ “ਰਾਜ ਭਵਨ ਪੰਜਾਬ” ਦਾ ਨਾਮ ਬਦਲ ਕੇ “ਲੋਕ ਭਵਨ, ਪੰਜਾਬ” ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਬਦਲਾਅ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਹੁਣ ਪੰਜਾਬ ਰਾਜ ਭਵਨ ਨੂੰ “ਲੋਕ ਭਵਨ, ਪੰਜਾਬ” ਦੇ ਨਾਮ ਨਾਲ ਜਾਣਿਆ ਜਾਵੇਗਾ ।

ਹੁਕਮਾਂ ਅਨੁਸਾਰ, ਇਸ ਸੰਬੰਧੀ ਜਾਣਕਾਰੀ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਮੁੱਖ ਮੰਤਰੀ ਦਫ਼ਤਰ, ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਪੰਜਾਬ-ਹਰਿਆਣਾ ਹਾਈ ਕੋਰਟ, ਸਾਰੇ ਡਿਵੀਜ਼ਨਲ ਕਮਿਸ਼ਨਰਾਂ, ਡੀਸੀ, ਐਸਐਸਪੀ ਅਤੇ ਸਾਰੇ ਸਬੰਧਤ ਵਿਭਾਗਾਂ, ਜਿਨ੍ਹਾਂ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਨੂੰ ਭੇਜ ਦਿੱਤੀ ਗਈ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਿਵਾਸ ਅਤੇ ਕਈ ਹੋਰ ਰਿਹਾਇਸ਼ਾਂ ਦਾ ਨਾਮ ਬਦਲਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਹੀ ਪੰਜਾਬ ਰਾਜ ਭਵਨ ਦਾ ਨਾਮ ਬਦਲ ਕੇ ਲੋਕ ਭਵਨ ਪੰਜਾਬ ਰੱਖਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























