• Latest
  • Trending
ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਅਮਰਿੰਦਰ ਸਿੰਘ 

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਅਮਰਿੰਦਰ ਸਿੰਘ 

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

6 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

50 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

51 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

53 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

54 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

57 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

58 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਅਮਰਿੰਦਰ ਸਿੰਘ 

February 25, 2019
in ਪੰਜਾਬ
ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਅਮਰਿੰਦਰ ਸਿੰਘ 

ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਤਿਹਾਨਾਂ ਦੇ ਦਿਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਲਾੳੂਡ ਸਪੀਕਰਾਂ ਅਤੇ ਮੈਰਿਜ ਪੈਲੇਸਾਂ ਦੇ ਡੀ.ਜੇ. ’ਤੇ ਸਖ਼ਤ ਨਿਗਾ ਰੱਖਣ ਲਈ ਆਖਿਆ

ਚੰਡੀਗੜ, 25 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾੳੂ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿੱਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ।

ਵਿਦਿਆਰਥੀਆਂ ਨੂੰ ਪੜਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾੳੂਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਸਮੱਸਿਆ ਨਾਲ ਕਾਰਗਾਰ ਢੰਗ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਦੇ ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਪੰਜਾਬ ਇਨਸਟਰੂਮੈਂਟਸ (ਕੰਟਰੋਲ ਆਫ ਨੁਆਇਸ) ਐਕਟ, 1956 ਦੇ ਉਪਬੰਧਾਂ ਅਨੁਸਾਰ ਲਾਊਡ ਸਪੀਕਰਾਂ ਅਤੇ ਜਨਤਕ ਅਡਰੈਸ ਸਿਸਟਮ ਆਦਿ ਦੀ ਵਰਤੋਂ ਤੋਂ ਹੋਣ ਵਾਲੇ ਆਵਾਜ਼/ਧੁਨੀ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਜ਼ਿਲਾ ਪੁਲਿਸ, ਜ਼ਿਲਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿੱਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ। ਇਸੇ ਤਰਾਂ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਉਨਾਂ ਅਧੀਨ ਆਉਂਦੀਆਂ ਧਾਰਮਿਕ ਸੰਸਥਾਵਾਂ/ਮੈਰਿਜ ਪੈਲੈਸਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਪੱਧਰ, ਬਲਾਕ ਪੱਧਰ, ਪਿੰਡ ਪੱਧਰ ’ਤੇ ਗੁਰਦੁਆਰੇ/ਮੰਦਿਰਾਂ ਅਤੇ ਮੈਰਿਜ ਪੈਲੈਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਲਈ ਅਜਿਹੀ ਵਿਧੀ ਬਣਾਈ ਜਾਵੇ ਜਿਸ ਨਾਲ ਸ਼ੋਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਆਪਣੇ ਪੱਤਰ ਨੰਬਰ 39819-40/39793-95/39797-818 ਮਿਤੀ 7 ਅਕਤੂਬਰ, 2011, ਪੱਤਰ ਨੰਬਰ 39909-30 ਮਿਤੀ 30 ਅਕਤੂਬਰ, 2015 ਅਤੇ ਪੱਤਰ ਨੰਬਰ 3422-24 ਮਿਤੀ 1 ਫਰਵਰੀ, 2018 ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਦਿਆਰਥੀਆਂ ਦੇ ਇਮਤਿਹਾਨ ਦੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਊਡ ਸਪੀਕਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਧਾਰਮਿਕ ਸਥਾਨਾਂ ਅਤੇ ਮੈਰਿਜ ਪੈਲੈਸਾਂ ਤੋਂ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਿਰਧਾਰਤ ਮਾਪਦੰਡਾਂ ਅੰਦਰ ਹੀ ਸੀਮਿਤ ਰਹੇ।

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਨੇ ਵੀ ਗੁਰਦੁਆਰਾ ਸਾਹਿਬਾਨ ਦੇ ਸਾਰੇ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰੇ ਦੇ ਦਾਇਰੇ ਅੰਦਰ ਹੀ ਰੱਖਣ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿ੍ਰਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਰੱਦ ਕੀਤਾ
ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿਚ ਕਿਸੇ ਵੀ ਵਿਰੁੱਧ ਮੁਕੰਮਲ ਪ੍ਰਕਿ੍ਰਆ ਅਪਣਾਏ ਜਾਣ ਤੋਂ ਬਿਨਾਂ ਮਨਮਾਨੇ ਢੰਗ ਨਾਲ ਕਾਰਵਾਈ ਕੀਤੇ ਜਾਣ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕਾਨੂੰਨ ਇਸ ਮਾਮਲੇ ਵਿੱਚ ਆਪਣਾ ਕੰਮ ਕਰੇਗਾ।
ਅੱਜ ਸਿਫਰ ਕਾਲ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇਹ ਮਾਮਲਾ ਚੁੱਕੇ ਜਾਣ ਪਿੱਛੋਂ ਬੋਲਦਿਆਂ ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਉਹ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਜਾਂ ਵਿਰੋਧੀ ਧਿਰ ਨੂੰ ਸੰਤੁਸ਼ਟ ਕਰਨ ਦੀ ਖਾਤਰ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕਰਨਗੇ।
ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰਨ ਦੀ ਮੰਗ ਕਰਨ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਕਸੂਰਵਾਰਾਂ ਦੀ ਪਛਾਣ ਕਰਨ ਲਈ ਮੁਕੰਮਲ ਪ੍ਰਕਿ੍ਰਆ ਅਪਣਾਈ ਜਾਵੇਗੀ।
ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਕਿਹਾ ਕਿ ਉਹ ਪੁਖਤਾ ਸਬੂਤਾਂ ਤੋਂ ਬਿਨਾਂ ਹੀ ਸਿੱਟੇ ’ਤੇ ਪਹੁੰਚ ਕੇ ਨਿਆਂ ਪ੍ਰਕਿ੍ਰਆ ਨੂੰ ਪ੍ਰਭਾਵਿਤ ਕਰਨ ਦਾ ਯਤਨ ਨਾ ਕਰਨ।
ਵਿਰੋਧੀ ਧਿਰਾਂ ਵੱਲੋਂ ਰਾਈ ਦਾ ਪਹਾੜ ਬਣਾਉਣ ਦੇ ਯਤਨਾਂ ਨੂੰ ਕਰਾਰੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੀ ਭਿ੍ਰਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਅਤੇ ਪ੍ਰਸ਼ਾਸਕੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਨੀਤੀ ਹੈ ਅਤੇ ਉਹ ਕਿਸੇ ਵੀ ਹਾਲਾਤ ਵਿੱਚ ਇਸ ਨੀਤੀ ਤੋਂ ਪਿੱਛੇ ਨਹੀਂ ਹਟਣਗੇ।
ਉਨਾਂ ਕਿਹਾ ਕਿ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕ ਕੇ ਕਿਸੇ ਵੀ ਵਿਰੁੱਧ ਕਾਨੂੰਨੀ ਪ੍ਰਕਿ੍ਰਆ ਦਾ ਪਾਲਣ ਨਾ ਕਰਦੇ ਹੋਏ ਅਤੇ ਪੁਖਤਾ ਸਬੂਤਾਂ ਦੀ ਅਣਹੋਂਦ ਵਿੱਚ ਕੋਈ ਵੀ ਕਾਰਵਾਈ ਕਰਨ  ਦਾ ਸਵਾਲ ਹੀ ਪੈਦਾ  ਨਹੀਂ ਹੁੰਦਾ।
ਉਨਾਂ ਸਦਨ ਨੂੰ ਯਕੀਨ ਦਿਵਾਇਆ ਕਿ ਜੇਕਰ ਲੈਂਡ ਕਲੀਰੈਂਸ ਸਰਟੀਫਿਕੇਟ ਮਾਮਲੇ ਵਿੱਚ ਕੋਈ  ੳੂਣਤਾਈ ਜਾਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

by Navjot
2 weeks ago
0

ਹੁਸ਼ਿਆਰਪੁਰ  2 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 