Punjab ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
– ਨਾਮਜ਼ਦਗੀ ਦੀ ਮਿਤੀ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ) : ਕਾਂਗਰਸ ਪਾਰਟੀ ਨੇ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਇਹ ਪਟੀਸ਼ਨ ਸੀਨੀਅਰ ਕਾਂਗਰਸ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਚੋਣਾਂ ਲਈ ਨਾਮਜ਼ਦਗੀ ਦੀ ਮਿਤੀ ਵਧਾਈ ਜਾਵੇ। ਇਸ ਮਾਮਲੇ ਦੀ ਸੁਣਵਾਈ 8 ਦਸੰਬਰ ਨੂੰ ਹੋਵੇਗੀ।
ਦੱਸ ਦਈਏ ਕਿ 4 ਤਰੀਕ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਸੀ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਜਾਰੀ ਹੈ। ਪਰ ਕਈ ਥਾਵਾਂ ‘ਤੇ ਬੀਤੇ ਦਿਨ ਨਾਮਜ਼ਦਗੀਆਂ ਦਾਖਲ ਕਰਨ ਵਿੱਚ ਮੁਸ਼ਕਲਾਂ ਆਈਆਂ। ਵਿਰੋਧੀ ਪਾਰਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੋਕਾਂ ਨੂੰ ਦਸਤਾਵੇਜ਼ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ਕਈ ਥਾਵਾਂ ‘ਤੇ, ਨਾਮਜ਼ਦਗੀ ਕੇਂਦਰਾਂ ਤੱਕ ਪਹੁੰਚ ਤੋਂ ਇਨਕਾਰ ਕਰ ਦਿੱਤਾ ਗਿਆ। ਕਾਂਗਰਸ ਦਾ ਦੋਸ਼ ਹੈ ਕਿ 4 ਦਸੰਬਰ ਨੂੰ ਕਈ ਥਾਵਾਂ ‘ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਰੋਕਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























