Crime News: ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਮਾਂ-ਪਿਓ ‘ਤੇ ਲੱਗ ਰਹੇ ਨੇ ਇਲਜ਼ਾਮ
ਅੰਮ੍ਰਿਤਸਰ, 7 ਦਸੰਬਰ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ (Crime News) ਵਿੱਚ ਇੱਕ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਸ਼ ਹਨ ਕਿ ਨੌਜਵਾਨ ਦਾ ਕਤਲ ਉਸ ਦੇ ਹੀ ਮਾਂ-ਪਿਓ ਵੱਲੋਂ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ ਅਤੇ ਜਾਂਚ ਰਿਪੋਰਟ ਦਰਜ ਕਰਕੇ ਲਾਸ਼ ਨੂੰ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਪੁਲਿਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ। ਇਹ ਘਟਨਾ ਅਜਨਾਲਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਕਯਾਮਪੁਰ ਦੀ ਹੈ। ਮ੍ਰਿਤਕ ਦੀ ਪਛਾਣ ਸਿਮਰ ਜੰਗ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਵਿਆਹ ਚਾਰ ਸਾਲ ਪਹਿਲਾਂ ਨਵਪ੍ਰੀਤ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦਾ ਇੱਕ ਦੋ ਸਾਲ ਦਾ ਪੁੱਤ ਵੀ ਹੈ। ਮ੍ਰਿਤਕ ਦੀ ਪਤਨੀ ਘਰੇਲੂ ਝਗੜੇ ਕੁਝ ਸਮਾਂ ਪਹਿਲਾਂ ਆਪਣੇ ਮਾਪਿਆਂ ਦੇ ਘਰ ਚਲੀ ਗਈ ਸੀ। (Crime News) ਉਦੋਂ ਤੋਂ ਉਹ ਆਪਣੇ ਪੇਕੇ ਘਰ ਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























