Punjab ਮੁੱਖ ਮੰਤਰੀ ਮਾਨ ਪਹੁੰਚੇ ਦੱਖਣੀ ਕੋਰੀਆ; ਸਿਓਲ ‘ਚ ਭਾਰਤੀ ਰਾਜਦੂਤ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 7 ਦਸੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਦਾ ਕੋਰੀਆ ਵਿੱਚ ਦੋ ਦਿਨਾਂ ਦਾ ਪ੍ਰੋਗਰਾਮ ਹੈ। ਉਨ੍ਹਾਂ ਨੇ ਇਸ ਦੌਰਾਨ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਵਪਾਰ ਅਤੇ ਨਿਵੇਸ਼ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਵਪਾਰ ਅਤੇ ਨਿਵੇਸ਼ ਵਧਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਦੇ ਵਿਦੇਸ਼ ਦੌਰੇ ‘ਤੇ ਹਨ। ਉਨ੍ਹਾਂ ਦੇ ਨਾਲ ਪੰਜਾਬ ਦੇ ਉਦਯੋਗਪਤੀ ਸੰਜੀਵ ਗੁਪਤਾ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਕਈ ਅਧਿਕਾਰੀ ਵੀ ਹਨ। ਇਸ ਯਾਤਰਾ ਦਾ ਟੀਚਾ ਪੰਜਾਬ ਵਿੱਚ ਨਿਵੇਸ਼ ਵਧਾਉਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਮਿਸ਼ਨ ਇਨਵੈਸਟਮੈਂਟ ਤਹਿਤ ਦੱਖਣੀ ਕੋਰੀਆ ਪਹੁੰਚੇ। ਉਨ੍ਹਾਂ ਨੇ ਸਿਓਲ ਵਿੱਚ ਭਾਰਤੀ ਰਾਜਦੂਤ ਗੌਰੰਗਲਾਲ ਦਾਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿਓਲ ਵਿਖੇ ਹੋਣ ਵਾਲੇ 2 ਦਿਨਾਂ ਪ੍ਰੋਗਰਾਮ ਸਮੇਤ ਕਈ ਅਹਿਮ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਅਤੇ ਦੱਖਣੀ ਕੋਰੀਆ ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ ‘ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਭਾਰਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਪੰਜਾਬ ਦੇ ਮੂਲ ਨਿਵਾਸੀ ਸ਼ਾਮਲ ਸਨ। ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਨਾਲ ਹੀ ਕਾਰੋਬਾਰੀਆਂ ਨੂੰ ਵਾਪਸ ਲਿਆਉਣ ਲਈ ਸਹਿਯੋਗ ਕਰਨ ਲਈ ਵੀ ਕਿਹਾ। ਪਰਵਾਸੀ ਭਾਈਚਾਰੇ ਨੇ ਆਸ ਪ੍ਰਗਟਾਈ ਕਿ ਇਹ ਦੌਰਾ ਪੰਜਾਬ-ਦੱਖਣੀ ਕੋਰੀਆ ਸਬੰਧਾਂ ਵਿੱਚ ਨਵੇਂ ਅਧਿਆਇ ਦਾ ਆਗਾਜ਼ ਕਰੇਗਾ, ਜਿਸ ਨਾਲ ਉਦਯੋਗ, ਤਕਨਾਲੋਜੀ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਵਿੱਚ ਸਥਾਈ ਭਾਈਵਾਲੀ ਅਤੇ ਉਸਾਰੂ ਨਤੀਜਿਆਂ ਲਈ ਰਾਹ ਪੱਧਰਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























