ਲੋਕ ਸਭਾ ਚੋਣਾਂ ‘ਚ ਜੱਟ ਮਹਾਂ ਸਭਾ ਨੂੰ ਦੋ ਟਿਕਟਾਂ ਜ਼ਰੂਰ ਦੇਵੇ ਕਾਂਗਰਸ : ਰਾਜਿੰਦਰ ਸਿੰਘ ਬਡਹੇੜੀ

Advertisement

 ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਲ ਇੰਡੀਆ ਜੱਟ ਮਹਾਂ ਸਭਾ ਨੂੰ ਪੰਜਾਬ ਵਿੱਚ ਦੋ ਟਿਕਟਾਂ ਜਰੂਰ ਦੇਵੇ ਉਹਨਾਂ ਆਖਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੱਟ ਮਹਾਂ ਸਭਾ ਦੇ ਆਗੂਆਂ ਨੇ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਅਹਿਮ ਭੂਮਿਕਾ ਨਿਭਾਈ ਸੀ ।ਬਡਹੇੜੀ ਨੇ ਆਖਿਆ ਕਿ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਬਾਦਲ ਦਲ ਦੇ ਨਰਾਜ਼ ਆਗੂਆਂ ਨੂੰ ਪ੍ਰੇਰ ਕੇ ਕਾਂਗਰਸ ਪਾਰਟੀ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ ।ਬਡਹੇੜੀ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਗੁਰਦਾਸਪੁਰ ਉਪ ਚੋਣ,ਸ਼ਾਹਕੋਟ ਉਪ ਚੋਣ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਨਗਰ ਨਿਗਮ ਚੋਣਾਂ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਵੀ ਦਿਨ ਰਾਤ ਇੱਕ ਕਰਕੇ ਕਾਂਗਰਸ ਪਾਰਟੀ ਲਈ ਮਿਹਨਤ ਕੀਤੀ । ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ, ਸ੍ਰੀ ਮਤੀ ਆਸ਼ਾ ਕੁਮਾਰੀ ਇੰਚਾਰਜ ਕਾਂਗਰਸ ਪੰਜਾਬ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਅਪੀਲ ਕੀਤੀ ਕਿ ਆਲ ਇੰਡੀਆ ਜੱਟ ਮਹਾਂ ਸਭਾਦੇ ਕਾਂਗਰਸ ਪਾਰਟੀ ਲਈ ਕੀਤੀ ਮਿਹਨਤ ਅਤੇ ਪਾਏ ਗਏ ਯੋਗਦਾਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਭਾ ਦੇ ਦੋ ਆਗੂਆਂ ਨੂੰ ਪੰਜਾਬ ਵਿੱਚ ਦੋ  ਟਿਕਟਾਂ ਜਰੂਰ ਦੇ ਕੇ ਨਿਵਾਜਿਆ ਜਾਵੇ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਾਮਯਾਬੀ ਲਈ ਵੱਡਾ ਯੋਗਦਾਨ ਪਾਏਗੀ।