Punjab BJP ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
ਚੰਡੀਗੜ੍ਹ, 9 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸੂਬੇ ਵਿੱਚ ਡਰੱਗ ਮਨੀ ਟਰੇਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਸੁਨੀਲ ਜਾਖੜ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸਿਰਫ਼ ਨਸ਼ੇੜੀਆਂ ਜਾਂ ਛੋਟੇ ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਵਿੱਚੋਂ ਨਸ਼ੇ ਦਾ ਖ਼ਤਰਾ ਖ਼ਤਮ ਨਹੀਂ ਹੋਵੇਗਾ, ਕਿਉਂਕਿ ਅਸਲ ‘ਵੱਡੀਆਂ ਮੱਛੀਆਂ’ ਅਜੇ ਵੀ ਕਾਨੂੰਨ ਦੀ ਗ੍ਰਿਫਤ ਤੋਂ ਬਾਹਰ ਹਨ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਨਸ਼ਿਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਤਾਂ “follow the money ” ਦੇ ਸਿਧਾਂਤ ‘ਤੇ ਆਧਾਰਿਤ ਜਾਂਚ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਵਾਬ ਦੀ ਉਡੀਕ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ” ਮੈਂ ਪਹਿਲਾਂ ਵੀ ਤੁਹਾਨੂੰ ਪੱਤਰ ਲਿਖਿਆ ਸੀ ਤੇ ਹੁਣ ਫਿਰ ਮੰਗ ਕਰਦਾ ਹਾਂ ਕਿ ਹਾਈਕੋਰਟ ਦੇ ਮਾਨਯੋਜ ਚੀਫ ਜਸਟਿਸ ਦੀ ਨਿਗਰਾਨੀ ਵਿਚ ਸਾਰੀਆਂ ਪਾਰਟੀਆਂ ਦੇ ਸਾਰੇ ਲੀਡਰਾਂ (ਸਮੇਤ ਮੇਰੇ) ਦੀ ਸਮਾਂਬੱਧ ਜਾਂਚ ਕਰਵਾਓ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਵੱਖ ਵੱਖ ਭ੍ਰਿਸ਼ਟਾਚਾਰਾਂ ਦਾ ਪੈਸਾ ਕਿਸ ਕੋਲ ਪਹੁੰਚਿਆਂ ਇਸਦਾ ਪਤਾ ਲੱਗ ਸਕੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























