Punjab: ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਗ੍ਰਿਫ਼ਤਾਰ
ਫਿਰੋਜ਼ਪੁਰ, 12 ਦਸੰਬਰ 2025 – ਫਿਰੋਜ਼ਪੁਰ (Punjab) ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੈਂਗਸਟਰ ਤੋਂ ਬਣੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਗੁਰਪ੍ਰੀਤ ਸੇਖੋਂ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ ਅਤੇ ਸੇਖੋਂ ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰ ਮਾਈਂਡ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸੇਖੋਂ ਦੀਆਂ ਦੋ ਧਰਮ ਪਤਨੀਆਂ ਵੀ ਚੋਣ ਮੁਕਾਬਲੇ ਵਿੱਚ ਹਨ। ਇੱਕ ਜ਼ਿਲ੍ਹਾ ਪਰਿਸ਼ਦ ਜ਼ੋਨ ਤੋਂ ਅਤੇ ਦੂਜੀ ਬਲਾਕ ਕਮੇਟੀ ਦੀ ਚੋਣ ਤੋਂ ਉਮੀਦਵਾਰ ਹਨ, ਜਿਨ੍ਹਾਂ ਦੇ ਲਈ ਉਹ ਚੋਣ ਪ੍ਰਚਾਰ ਕਰ ਰਿਹਾ ਸੀ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ 7/51 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।























