Punjab: ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼
ਮੁਕਤਸਰ ਸਾਹਿਬ, 12 ਦਸੰਬਰ 2025 (ਵਿਸ਼ਵ ਵਾਰਤਾ) – ਸ਼ਿਵ ਸੈਨਾ ਪੰਜਾਬ (Punjab) ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਸ਼ੱਕੀ ਹਾਲਾਤਾਂ ‘ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਪੁਲਿਸ ਨੂੰ 6 ਦਸੰਬਰ ਨੂੰ ਸ਼ਹਿਰ ਦੇ ਬੁੱਢਾ ਗੁੱਜਰ ਰੋਡ ‘ਤੇ ਇੱਕ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ ਸੀ। ਪਰ ਲਾਸ਼ ਦੀ ਪਛਾਣ ਲਈ ਹੋ ਸਕੀ ਸੀ। ਇਸ ਲਈ ਲਾਸ਼ ਦੀ ਪਛਾਣ ਲਈ ਪੁਲਿਸ ਨੇ ਕਈ ਦਿਨਾਂ ਤੱਕ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਿਆ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਦਾ ਅੰਤਿਮ ਸਸਕਾਰ ਵੀਰਵਾਰ 11 ਦਸੰਬਰ ਨੂੰ ਕਰਨਾ ਸੀ।

ਪਰ ਸਸਕਾਰ ਤੋਂ ਪਹਿਲਾਂ ਹੀ ਪਰਿਵਾਰ ਨੇ ਲਾਸ਼ ਦੀ ਪਛਾਣ ਕਰ ਲਈ। ਮ੍ਰਿਤਕ ਦੀ ਪਛਾਣ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਵਜੋਂ ਹੋਈ ਹੈ। ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਨੇ ਕੁਝ ਲੋਕਾਂ ‘ਤੇ ਨਿੱਜੀ ਰੰਜਿਸ਼ ਕਾਰਨ ਕਤਲ ਦਾ ਦੋਸ਼ ਲਗਾਇਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਿਵ ਸੈਨਾ ਵਰਕਰਾਂ (Punjab) ਵਿੱਚ ਗੁੱਸਾ ਫੈਲ ਗਿਆ। ਸ਼ਿਵ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਰਾਜੇਸ਼ ਗਰਗ ਨੇ ਦੱਸਿਆ ਕਿ 5 ਦਸੰਬਰ ਨੂੰ ਦੁਪਹਿਰ 2 ਵਜੇ ਇੱਕ ਨੌਜਵਾਨ ਸ਼ਿਵ ਕੁਮਾਰ ਨੂੰ ਉਸਦੇ ਘਰੋਂ ਲੈ ਗਿਆ ਸੀ। ਸ਼ਾਮ 5 ਵਜੇ ਅਚਾਨਕ ਸ਼ਿਵ ਦਾ ਮੋਬਾਈਲ ਫੋਨ ਬੰਦ ਹੋ ਗਿਆ। ਉਸਦੀ ਪੂਰੀ ਭਾਲ ਕੀਤੀ ਗਈ, ਪਰ ਉਹ ਨਹੀਂ ਮਿਲਿਆ। ਉਨ੍ਹਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਸੀ। ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਸਨ। ਬਾਕੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।























