Jalandhar : ਸ਼ੀਤਲ ਅੰਗੂਰਾਲ ਦੇ ਭਤੀਜੇ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ
– ਮੁੱਖ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 13 ਦਸੰਬਰ 2025 (ਵਿਸ਼ਵ ਵਾਰਤਾ) – ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਦੇ ਮੁੱਖ ਮੁਲਜ਼ਮ ਕਾਲੂ ਨੂੰ ਪੁਲਿਸ ਨੇ ਬਸਤੀ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬੀਤੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਦੇਰ ਰਾਤ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਜਪਾ ਨੇਤਾ ਦੇ ਅਨੁਸਾਰ ਇਹ ਹਮਲਾ ਕਾਲੂ ਨਾਮ ਦੇ ਇੱਕ ਨੌਜਵਾਨ ਨੇ ਕੀਤਾ ਸੀ। ਮ੍ਰਿਤਕ ਵਿਕਾਸ 17 ਸਾਲ ਦਾ ਸੀ। ਆਰੋਪੀ ਨੇ ਵਿਕਾਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਭਾਜਪਾ ਆਗੂ ਅੰਗੁਰਾਲ ਨੇ ਕਿਹਾ ਕਿ ਉਸਨੂੰ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਇੱਕ ਫੋਨ ਆਇਆ ਜਿਸ ਵਿੱਚ ਉਸਨੂੰ ਦੱਸਿਆ ਗਿਆ ਕਿ ਕਿਸੇ ਨੇ ਵਿਕਾਸ ‘ਤੇ ਹਮਲਾ ਕੀਤਾ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵਿਕਾਸ ਖੂਨ ਨਾਲ ਲੱਥਪੱਥ ਪਿਆ ਸੀ। ਜ਼ਖਮੀ ਹਾਲਤ ‘ਚ ਵਿਕਾਸ ਅੰਗੁਰਾਲ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸ਼ੁੱਕਰਵਾਰ ਰਾਤ ਲਗਭਗ 11:30 ਵਜੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਵਿਕਾਸ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਕੀਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਬਾਰੀਕੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























