• Latest
  • Trending
ਕੌਮੀ Gatka ਰਿਫਰੈਸ਼ਰ ਕੋਰਸ : ਵਿਸ਼ਵ Gatka ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਕੌਮੀ Gatka ਰਿਫਰੈਸ਼ਰ ਕੋਰਸ : ਵਿਸ਼ਵ Gatka ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

11 months ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

18 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

56 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

1 hour ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮੀ Gatka ਰਿਫਰੈਸ਼ਰ ਕੋਰਸ : ਵਿਸ਼ਵ Gatka ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ

December 13, 2025
in ਖਬਰਾਂ, ਪੰਜਾਬ
ਕੌਮੀ Gatka ਰਿਫਰੈਸ਼ਰ ਕੋਰਸ : ਵਿਸ਼ਵ Gatka ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ
ਕੌਮੀ Gatka ਰਿਫਰੈਸ਼ਰ ਕੋਰਸ : ਵਿਸ਼ਵ Gatka ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ
ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ
ਕੌਮਾਂਤਰੀ ਮਾਮਲੇ ਡਾਇਰੈਕਟੋਰੇਟ ਵੱਲੋਂ ਗੱਤਕੇ ਦੇ ਵਿਸ਼ਵਵਿਆਪੀ ਵਿਸਤਾਰ ਦੀਆਂ ਕਈ ਯੋਜਨਾਵਾਂ: ਫੂਲ ਰਾਜ ਸਿੰਘ

ਚੰਡੀਗੜ੍ਹ, 13 ਦਸੰਬਰ 2025 (ਵਿਸ਼ਵ ਵਾਰਤਾ): ਇੱਥੇ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾ, ਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀ, ਫਾਊਲ ਮੁਲਾਂਕਣ, ਮੁਕਾਬਲਾ ਯੋਜਨਾ, ਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ‘ਤੇ ਲੈਕਚਰ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ।
ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਉਦਘਾਟਨੀ ਸੈਸ਼ਨ ਦੌਰਾਨ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇੱਕ ਮਹੱਤਵਪੂਰਣ ਐਲਾਨ ਕੀਤਾ। ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨ, ਨੇ ਦੱਸਿਆ ਕਿ ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ‘ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਤਕਨੀਕੀ ਆਫੀਸ਼ੀਅਲਾਂ ਦੀ ਗਰਿਮਾ ਤੇ ਮਰਯਾਦਾ ਨੂੰ ਬਰਕਰਾਰ ਰੱਖਣਾ, ਮੁਕਾਬਲਿਆਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣਾ ਅਤੇ ਬਾਊਟ ਦੌਰਾਨ ਖਿਡਾਰੀਆਂ ਵਿੱਚ ਢੁਕਵਾਂ ਅਨੁਸ਼ਾਸਨ ਕਾਇਮ ਰੱਖਣਾ ਹੈ। ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨ, ਅਸ਼ੋਭਨੀਕ, ਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ।
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਵਾਈਸ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ ਨੇ ਕਿਹਾ ਕਿ ਲਗਾਤਾਰ ਸਿਖਲਾਈ ਅਤੇ ਸਮਰੱਥਾ-ਵਿਕਾਸ ਨਿਰਪੱਖ ਖੇਡ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ ਦੇ ਚੇਅਰਮੈਨ ਹਰਦੀਪ ਸਿੰਘ ਬੁਟਰੇਲਾ, ਮਿਊਂਸਿਪਲ ਕੌਂਸਲਰ ਨੇ ਦੱਸਿਆ ਕਿ ਅਜਿਹੇ ਰਿਫਰੈਸ਼ਰ ਕੋਰਸ ਆਫੀਸ਼ੀਅਲਾਂ ਦੀ ਯੋਗਤਾ ਅਤੇ ਤਜਰਬੇ ਵਿੱਚ ਵਾਧਾ ਕਰਦੇ ਹਨ ਅਤੇ ਗੱਤਕਾ ਖੇਡ ਦੀ ਅੰਤਰਰਾਸ਼ਟਰੀ ਭਰੋਸੇਯੋਗਤਾ ਨੂੰ ਵੀ ਮਜ਼ਬੂਤ ਕਰਦੇ ਹਨ।
ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੀਆਂ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਬਣਾਉਣ, ਤਕਨੀਕੀ ਆਫੀਸ਼ੀਅਲਾਂ ਲਈ ਉੱਚ-ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਉਣੇ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲੇ ਆਯੋਜਿਤ ਕਰਨ ਵਾਸਤੇ ਕਦਮ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯਤਨ ਗੱਤਕਾ ਖੇਡ ਨੂੰ ਵਿਸ਼ਵ ਖੇਡ ਮੰਚ ‘ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਇਸ ਰਿਫਰੈਸ਼ਰ ਕੋਰਸ ਦੌਰਾਨ ਸਿਖਲਾਈ ਵਰਕਸ਼ਾਪਾਂ, ਪ੍ਰੈਕਟੀਕਲ ਅਭਿਆਸ, ਮੁਲਾਂਕਣ ਅਤੇ ਮਸਨੂਈ ਮੁਕਾਬਲਿਆਂ ਰਾਹੀਂ ਸਰਟੀਫਾਈਡ ਆਫੀਸ਼ੀਅਲਾਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਿਆਰੀ ਅਤੇ ਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ, ਨੈਸ਼ਨਲ ਕੋਆਰਡੀਨੇਟਰ ਹਰਸਿਮਰਨ ਸਿੰਘ ਤੇ ਸਟੇਟ ਕੋਆਰਡੀਨੇਟਰ ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਸੀਨੀਅਰ ਰੈਫਰੀ, ਨਰਿੰਦਰਪਾਲ ਸਿੰਘ ਸੰਯੁਕਤ ਸਕੱਤਰ ਹਰਿਆਣਵੀ ਗੱਤਕਾ ਐਸੋਸੀਏਸ਼ਨ ਅਤੇ ਸ਼ਿਵ ਕੁਮਾਰ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest sports newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

by Ankit
1 month ago
0

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 