Punjab: ਚੋਣ ਡਿਊਟੀ ‘ਤੇ ਜਾ ਰਹੇ 2 ਅਧਿਆਪਕਾਂ ਦੀ ਸੜਕ ਹਾਦਸੇ ‘ਚ ਗਈ ਜਾਨ
ਮੋਗਾ, 14 ਦਸੰਬਰ 2025 (ਵਿਸ਼ਵ ਵਾਰਤਾ) – ਮੋਗਾ (Punjab) ਵਿੱਚ ਚੋਣ ਡਿਊਟੀ ‘ਤੇ ਜਾ ਰਹੇ ਦੋ ਅਧਿਆਪਕਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ ਭੁੱਲਰ ਅਤੇ ਕਮਲਜੀਤ ਕੌਰ ਵੱਜੋਂ ਹੋਈ ਹੈ। ਦੋਵੇਂ ਮ੍ਰਿਤਕ ਪਤੀ-ਪਤਨੀ ਸਨ। ਜਾਣਕਾਰੀ ਅਨੁਸਾਰ ਜਸਕਰਨ ਸਿੰਘ ਭੁੱਲਰ ਅੰਗਰੇਜ਼ੀ ਮਾਸਟਰ ਸੀ ਅਤੇ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਪੜ੍ਹਾਉਂਦਾ ਸੀ। ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਬਾਘਾ ਪੁਰਾਣਾ ਦੇ ਪਿੰਡ ਸੰਗਤਪੁਰਾ ਵਿਖੇ ਅਧਿਆਪਕਾ ਸੀ।

ਜਸਕਰਨ ਅਤੇ ਉਸਦੀ ਪਤਨੀ ਇਲੈਕਸ਼ਨ ਡਿਊਟੀ ਤੇ ਜਾ ਰਹੇ ਸਨ ਤਾਂ, ਰਸਤੇ ਵਿੱਚ ਉਨ੍ਹਾਂ ਦੀ ਕਾਰਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ। ਇਸ ਹਾਦਸੇ ਦੋਵਾਂ ਪਤੀ-ਪਤਨੀ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























