Australia : ਬੌਂਡੀ ਬੀਚ ਫਾਇਰਿੰਗ ਮਾਮਲੇ ‘ਚ ਵੱਡੀ ਅਪਡੇਟ
– ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਆਸਟ੍ਰੇਲੀਆ,14 ਦਸੰਬਰ 2025 (ਵਿਸ਼ਵ ਵਾਰਤਾ) – ਸਿਡਨੀ ‘ਚ ਸਥਿਤ ਬੌਂਡੀ ਬੀਚ ‘ਤੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਬੀਚ ‘ਤੇ ਅਚਾਨਕ ਅੰਨ੍ਹੇਵਾਹ ਫਾਇਰਿੰਗ ਹੋਣੀ ਸ਼ੁਰੂ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਦੋ ਹਥਿਆਰਬੰਦ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਗੋਲੀਆਂ ਚੱਲਣ ਨਾਲ ਬੀਚ ‘ਤੇ ਮੌਜੂਦ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ। ਰਿਪੋਰਟਾਂ ਅਨੁਸਾਰ, ਇਸ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਹਨ । ਹਾਲਾਂਕਿ ਇਸਦੀ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਅੱਜ ਸੈਂਕੜੇ ਲੋਕ ਬੌਂਡੀ ਬੀਚ ‘ਤੇ ਯਹੂਦੀ ਤਿਉਹਾਰ ਹਨੂਕਾ ਮਨਾਉਣ ਲਈ ਇਕੱਠੇ ਹੋਏ ਸਨ।

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਆਸਟ੍ਰੇਲੀਆਈ ਪੁਲਿਸ ਦੇ ਅਨੁਸਾਰ, ਗੋਲੀਬਾਰੀ ਤੋਂ ਬਾਅਦ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਿਊ ਸਾਊਥ ਵੇਲਜ਼ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਪੁਲਿਸ ਜਾਂਚ ਜਾਰੀ ਹੈ ਅਤੇ ਅਸੀਂ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ। ਪੁਲਿਸ ਅਧਿਕਾਰੀ ਘਟਨਾ ਸਥਾਨ ‘ਤੇ ਤਾਇਨਾਤ ਹਨ।”
ਇਸ ਘਟਨਾ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਕ ਵਿਅਕਤੀ ਬਹਾਦੁਰੀ ਨਾਲ ਹਮਲਾਵਰ ਤੋਂ ਰਾਈਫਲ ਖੋਹਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਦਿਖਾਈ ਦੇ ਰਿਹਾ ਹੈ। ਉਸਦੀ ਬਹਾਦਰੀ ਨੇ ਕਈ ਜਾਨਾਂ ਬਚਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























