Punjab ਚੋਣ ਡਿਊਟੀ ਲਈ ਜਾਂਦੇ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
– ਮ੍ਰਿਤਕਾਂ ਦੇ ਬੱਚਿਆਂ ਲਈ CM ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ, 14 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਪੰਜਾਬ (Punjab) ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਡਿਊਟੀ ’ਤੇ ਜਾਂਦੇ ਸਮੇ ਇੱਕ ਅਧਿਆਪਕ ਜੋੜੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੀ ਕਾਰ ਸੂਏ (ਨਹਿਰ) ਵਿੱਚ ਡਿੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਇਹ ਦੁਖਦਾਈ ਘਟਨਾ ਮੋਗਾ ਦੇ ਪਿੰਡ ਬਾਘਾ ਪੁਰਾਣਾ ਨੇੜੇ ਸੰਗਤਪੁਰਾ ਕੋਲ ਵਾਪਰੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ” ਸਾਡੇ ਬਹੁਤ ਹੀ ਹੋਣਕਾਰ ਅਧਿਆਪਕ ਜਸਕਰਨ ਸਿੰਘ ਭੁੱਲਰ, ਅੰਗਰੇਜ਼ੀ ਮਾਸਟਰ, ਸਰਕਾਰੀ ਹਾਈ ਸਕੂਲ ਖੋਟੇ ਅਤੇ ਉਨ੍ਹਾਂ ਦੀ ਧਰਮ ਪਤਨੀ ਕਮਲਜੀਤ ਕੌਰ, ਡੀਪੀਈ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਜਿਲ੍ਹਾ ਮੋਗਾ ਦਾ ਅੱਜ ਸਵੇਰੇ ਚੋਣ ਡਿਊਟੀ ਦੇਣ ਜਾਂਦਿਆਂ, ਸੰਘਣੀ ਧੁੰਦ ਕਰਕੇ ਐਕਸੀਡੈਂਟ ਹੋ ਗਿਆ। ਉਹ ਦੋਵੇਂ ਸਾਡੇ ਵਿਚਕਾਰ ਨਹੀਂ ਰਹੇ। ਮੈਂ ਦੋਵਾਂ ਦੇ ਮਾਪਿਆਂ ਨਾਲ ਗੱਲ ਕੀਤੀ ਹੈ, ਦੁੱਖ ‘ਚ ਪਰਿਵਾਰ ਦੇ ਗ਼ਮ ਚ ਸ਼ਰੀਕ ਹਾਂ, ਦੋਵੇਂ ਛੋਟੇ ਬੱਚਿਆਂ ਦੀ ਸਾਰੀ ਪੜ੍ਹਾਈ ਦੀ ਜਿੰਮੇਵਾਰੀ ਸਰਕਾਰ ਨਿਭਾਏਗੀ, ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























