• Latest
  • Trending
ਭਾਰਤ ਭੂਸ਼ਨ ਦੀ ਮੰਤਰੀ ਮੰਡਲ ਚੋਂ ਬਰਖ਼ਾਸਤ ਦੀ ਮੰਗ ਨੂੰ ਲੈ ਕੇ ‘ਆਪ’ ਦੀ ਰਾਜਪਾਲ ਨਾਲ ਮੁਲਾਕਾਤ

ਭਾਰਤ ਭੂਸ਼ਨ ਦੀ ਮੰਤਰੀ ਮੰਡਲ ਚੋਂ ਬਰਖ਼ਾਸਤ ਦੀ ਮੰਗ ਨੂੰ ਲੈ ਕੇ ‘ਆਪ’ ਦੀ ਰਾਜਪਾਲ ਨਾਲ ਮੁਲਾਕਾਤ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

29 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਭੂਸ਼ਨ ਦੀ ਮੰਤਰੀ ਮੰਡਲ ਚੋਂ ਬਰਖ਼ਾਸਤ ਦੀ ਮੰਗ ਨੂੰ ਲੈ ਕੇ ‘ਆਪ’ ਦੀ ਰਾਜਪਾਲ ਨਾਲ ਮੁਲਾਕਾਤ

February 28, 2019
in ਪੰਜਾਬ
ਭਾਰਤ ਭੂਸ਼ਨ ਦੀ ਮੰਤਰੀ ਮੰਡਲ ਚੋਂ ਬਰਖ਼ਾਸਤ ਦੀ ਮੰਗ ਨੂੰ ਲੈ ਕੇ ‘ਆਪ’ ਦੀ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 28 ਫਰਵਰੀ – ਲੁਧਿਆਣਾ ਪੱਛਮੀ ਤੋਂ ਵਿਧਾਇਕ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਮੰਤਰੀ ਮੰਡਲ ‘ਚ ਬਰਖ਼ਾਸਤ ਕਰਕੇ ਬਹੁ-ਕਰੋੜੀ ਜ਼ਮੀਨ ਘੁਟਾਲੇ ‘ਚ ਸ਼ਾਮਲ ਅਫ਼ਸਰਾਂ ਅਤੇ ਹੋਰਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ‘ਚ ਹੋਇਆ ਜ਼ਮੀਨ ਘੋਟਾਲਾ ਮੀਡੀਆ ਦੀਆਂ ਸੁਰਖ਼ੀਆਂ ਬਣੀਆਂ ਹੋਈਆ ਹੈ ਅਤੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਦੌਰਾਨ ਹੋਏ ਸੈਸ਼ਨ ‘ਚ ਵੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਉਠਾਇਆ ਗਿਆ ਸੀ । ਉਨ੍ਹਾਂ ਕਿਹਾ ਕਿ ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ ਬਾਰੇ ਜਾਂਚ ਰਿਪੋਰਟ ‘ਚ ਦੋਸ਼ੀ ਮੰਨੇ ਗਏ ਮੰਤਰੀ ਭਾਰਤ ਭੂਸ਼ਨ ਆਸ਼ੂ, ਆਤਮ ਨਗਰ (ਲੁਧਿਆਣਾ) ਤੋਂ ਕਾਂਗਰਸੀ ਉਮੀਦਵਾਰ ਰਹੇ ਕਮਲਜੀਤ ਸਿੰਘ ਕੜਵਲ, ਤਿੰਨ ਉੱਚ ਅਧਿਕਾਰੀਆਂ ਦੇ ਨਾਮ ਆਏ ਹਨ ਅਤੇ ਇਸ ਰਿਪੋਰਟ ਦੇ ਕਈ ਹਿੱਸੇ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਵੀ ਆ ਚੁੱਕੇ ਹਨ, ਜਿਸ ਵਿੱਚ ਮੰਤਰੀ ਅਤੇ ਕਈ ਅਧਿਕਾਰੀਆਂ ਦੀ ਮਿਲੀਭੁਗਤ ਦੇ ਸੰਕੇਤ ਮਿਲੇ ਹਨ । ਇਸ ਲਈ ਕੈਪਟਨ ਸਰਕਾਰ  ਇਨ੍ਹਾਂ ਸਮੇਤ ਲੈਂਡ ਮਾਫ਼ੀਆ ਚਲਾਉਂਦੇ ਸਾਰੇ ਲੋਕਾਂ ਵਿਰੁੱਧ ਐਫ.ਆਈ.ਆਰ ਕਰਕੇ ਇਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।
ਚੀਮਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕਰਦੇ ਹਾਂ ਕਿ ਗਰੈਂਡ ਮੈਨਰ ਹੋਮਜ਼ ਜ਼ਮੀਨ ਘੋਟਾਲੇ ਦੇ ਮਾਸਟਰ ਮਾਇੰਡ ਲੁਧਿਆਣਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਅਤੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਮੰਤਰੀ ਮੰਡਲ ‘ਚ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਨਾਲ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਘੁਟਾਲੇ ਬਾਰੇ ਕਰਵਾਈ ਗਈ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ। ਕਿਉਂਕਿ ਜਦੋਂ ਇਸ ਰਿਪੋਰਟ ਦੇ ਕਈ ਅਹਿਮ ਹਿੱਸੇ ਮੀਡੀਆ ‘ਚ ਪ੍ਰਕਾਸ਼ਿਤ ਹੋਏ ਸਨ ਤਾਂ ਨਵਜੋਤ ਸਿੰਘ ਸਿੱਧੂ ਨੂੰ ਵੀ ਮੀਡੀਆ ਰਿਪੋਰਟਾਂ ਨੂੰ ਸਦਨ ‘ਚ ਝੁਠਲਾ ਨਹੀਂ ਸਕੇ, ਬਲਕਿ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਨੇ ਕਿਹਾ ਸੀ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਸੰਤਰੀ ਉਹ ਬਖ਼ਸ਼ੇ ਨਹੀਂ ਜਾਣਗੇ, ਪਰੰਤੂ ਇੰਨੇ ਦਿਨ ਲੰਘ ਜਾਣ ਦੇ ਬਾਵਜੂਦ ਕਿਸੇ ‘ਤੇ ਕੋਈ ਕਾਰਵਾਈ ਨਾ ਕਰਨਾ ਕਈ ਕਿਸਮ ਦੇ ਸ਼ੰਕੇ ਪੈਦਾ ਕਰਦਾ ਹੈ। ਜਦੋਂਕਿ ਜ਼ਮੀਨ ਦੇ ਸੀ.ਐਸ.ਯੂ ਅਤੇ ਰਜਿਸਟਰੀ ਦੇ ਫ਼ਰਜ਼ੀ ਵਾੜੇ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅਧਿਕਾਰੀਆਂ ਨੂੰ ਧਮਕਾਉਣ ਅਤੇ ਮਾਨਯੋਗ ਹਾਈ ਕੋਰਟ ਪ੍ਰਤੀ ਅਪਮਾਨ ਯੋਗ ਟਿੱਪਣੀਆਂ ਵਾਇਰਲ ਹੋ ਚੁੱਕੀਆਂ ਹਨ।
ਚੀਮਾ ਨੇ ਕਿਹਾ ਕਿ    ਸਾਨੂੰ ਇੰਜ ਮਹਿਸੂਸ ਹੁੰਦਾ ਹੈ ਕਿ ਸਰਕਾਰ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਕਾਂਗਰਸ ਹਾਈਕਮਾਨ ਖ਼ਾਸ ਕਰਕੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਭਾਰੀ ਦਬਾਅ ਥੱਲੇ ਕੰਮ ਕਰ ਰਹੀ ਹੈ, ਜਿਸ ਵੱਲੋਂ ਪੰਜਾਬ ਅੰਦਰ ਵੀ ਲੈਂਡ ਮਾਫ਼ੀਆ ਦੇ ਆਸ਼ੂ ਵਰਗੇ ‘ਰਾਬਰਟ ਵਾਡਰਾ’ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਅਤੇ ਆਮ ਲੋਕਾਂ ਨੂੰ ਜੋਕ ਵਾਂਗ ਚੂਸ ਰਹੇ ਇਸ ਲੈਂਡ ਮਾਫ਼ੀਆ ਨੂੰ ਜੇਕਰ ਹੁਣ ਵੀ ਨੱਥ ਨਾ ਪਾਈ ਗਈ ਤਾਂ ਇਹ ਮਾਫ਼ੀਆ ਪੰਜਾਬ ਅਤੇ ਲੋਕਾਂ ਦੇ ਹਿਤਾਂ ਲਈ ਬੇਹੱਦ ਘਾਤਕ ਸਾਬਤ ਹੋਵੇਗਾ। ਸਰਕਾਰ ਵੱਲੋਂ ਅਜੇ ਤੱਕ ਕਾਰਵਾਈ ਨਾ ਕੀਤੇ ਜਾਣ ਕਾਰਨ ਲੈਂਡ ਮਾਫ਼ੀਆ ਦੇ ਹੌਸਲੇ ਵਧਣਗੇ ਅਤੇ ਇਸ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਦੀ ਸੁਰੱਖਿਆ ਦਾ ਪੁਖ਼ਤਾ ਬੰਦੋਬਸਤ ਕੀਤਾ ਜਾਵੇ।
ਇਸ ਮੌਕੇ ਸਰਬਜੀਤ ਕੌਰ ਮਾਣੂੰਕੇ (ਉਪ ਨੇਤਾ ਵਿਰੋਧੀ ਧਿਰ), ਕੁਲਤਾਰ ਸਿੰਘ ਸੰਧਵਾਂ (ਵਿਧਾਇਕ), ਜੈ ਕਿਸ਼ਨ ਸਿੰਘ ਰੋੜੀ (ਵਿਧਾਇਕ), ਕੁਲਵੰਤ ਸਿੰਘ ਪੰਡੋਰੀ (ਵਿਧਾਇਕ), ਦਲਬੀਰ ਸਿੰਘ ਢਿੱਲੋਂ (ਵਿਧਾਇਕ), ਡਾ. ਬਲਬੀਰ ਸਿੰਘ, ਸੁਖਵਿੰਦਰ ਪਾਲ ਸਿੰਘ ਸੁੱਖੀ (ਕੋਰ ਕਮੇਟੀ ਮੈਂਬਰ), ਨਵਦੀਪ ਸਿੰਘ ਸੰਘਾ (ਸੰਗਠਨ ਇੰਚਾਰਜ), ਨਰਿੰਦਰ ਸਿੰਘ ਸ਼ੇਰਗਿੱਲ (ਲੋਕ ਸਭਾ ਉਮੀਦਵਾਰ ਸ੍ਰੀ ਅਨੰਦਪੁਰ ਸਾਹਿਬ), ਡਾ. ਰਵਜੋਤ ਸਿੰਘ (ਲੋਕ ਸਭਾ ਉਮੀਦਵਾਰ ਹੁਸ਼ਿਆਰਪੁਰ), ਰਾਜ ਲਾਲੀ ਗਿੱਲ (ਪ੍ਰਧਾਨ ਮਹਿਲਾ ਵਿੰਗ), ਮਨਜੀਤ ਸਿੰਘ ਸਿੱਧੂ (ਕੋਰ ਕਮੇਟੀ ਮੈਂਬਰ), ਬਲਜਿੰਦਰ ਸਿੰਘ ਚੌਂਦਾ (ਜਨਰਲ ਸਕੱਤਰ) ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

by Ranjit Singh
2 weeks ago
0

International: ਅਮਰੀਕਾ 'ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 