ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਅੱਜ ਤੋਂ, ਸਾਰੀਆਂ ਤਿਆਰੀਆ ਮੁੱਕੰਮਲ
: ਪਹਿਲੀ ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ| ਪ੍ਰੀਖਿਆਵਾਂ ਸੁਚੱਜੇ ਢੰਗ ਨਾਲ ਕਰਵਾਉਣ ਲਈ ਇਸ ਵਾਰ ਬੋਰਡ ਵੱਲੋਂ ਵਿਸ਼ੇਸ਼ ਇੰਤਜ਼ਾਮਾਤ ਕੀਤੇ ਗਏ ਹਨ| ਬੋਰਡ ਵੱਲੋਂ ਹਰ ਜ਼ਿਲ੍ਹੇ ਲਈ ਇਕ ਵਿਸ਼ੇਸ ਜ਼ਿਲ੍ਹਾ ਕੋ-ਆਰਡੀਨੇਟਰ ਤਾਇਨਾਤ ਕੀਤਾ ਗਿਆ ਹੈ, ਜਿਸ ਦਾ ਮੁੱਖ ਕੰਮ ਪ੍ਰੀਖਿਆਵਾਂ ਵੇਲੇ ਆਉਣ ਵਾਲੀਆਂ ਔਕੜਾਂ ਨੂੰ ਫ਼ੌਰੀ ਤੌਰ ਤੇ ਹੱਲ ਕਰਨਾ ਹੋਵੇਗਾ|
ਬੋਰਡ ਦੇ ਚੇਅਰਮੈਨ ਸ਼੍ਰੀ ਮਨੋਹਰ ਕਾਂਤ ਕਲੋਹੀਆ ਆਈ.ਏ.ਐੱਸ.(ਰਿਟਾ:) ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਜਿਲ੍ਹਾ ਕੋ-ਆਰਡੀਨੇਟਰਾਂ ਤੋਂ ਅੱਜ ਪ੍ਰੀਖਿਆਵਾਂ ਸਬੰਧੀ ਇੰਤਜ਼ਾਮਾਂ ਦੀ ਰਿਪੋਰਟ ਲਈ ਗਈ| ਉਨ੍ਹਾਂ ਵੱਲੋਂ ਸਾਰੇ ਜਿਲ੍ਹਾ ਕੋ-ਆਰਡੀਨੇਟਰਾਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਹੋਏ ਹਨ ਕਿ ਉਹ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਪ੍ਰੀਖਿਆ ਲਈ ਇੰਤਜ਼ਾਮਾ ਦਾ ਮੁਕੰਮਲ ਹੋਣਾ ਯਕੀਨੀ ਬਣਾਉਣ ਤਾਂ²ਜੋ ਵਿਦਿਆਥੀਆਂ ਨੂੰ ਪ੍ਰੀਖਿਆ ਵੇਲੇ ਕੋਈ ਔਕੜ ਪੇਸ਼ ਨਾ ਆਵੇ| ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਲਈ ਇਸ ਸਾਲ ਵਿਸ਼ੇਸ਼ ਕੰਟਰੋਲ ਰੂਮ ਵੀ ਬਣਾਏ ਹਨ ਜਿਨ੍ਹਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਕੱਤਰ ਦਫਤਰ ਦਾ ਸਟਾਫ ਤਾਇਨਾਤ ਹੈ|
ਚੇਅਰਮੈਨ ਸ਼੍ਰੀ ਕਲੋਹੀਆ ਅਤੇ ਸਕੱਤਰ ਸ਼੍ਰੀ ਮੁਹੰਮਦ ਤਈਅਬ ਵੱਲੋਂ ਇਹ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਇਸ ਵਾਰ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ਦੌਰਾਨ ਵਿਸ਼ੇਸ਼ ਧਿਆਨ ਰੱਖਿਆ ਜਾਵੇ| ਸ਼੍ਰੀ ਕਲੋਹੀਆ ਨੇ ਅੱਜ ਮੁੱਖ ਦਫਤਰ ਵਿਖੇ ਆਏ ਵਿਲੱਖਣ ਸਮਰੱਥਾ ਵਾਲੇ ਵਿਦਿਆਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ|
ਸ਼੍ਰੀ ਕਲੋਹੀਆ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੇ ਸਾਰੇ ਵਿਦਿਆਥੀਆਂ ਨੂੰ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਹਿਤ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਸ਼ੇਸ਼ ਪੱਤਰ ਵੀ ਪਾਏ ਗਏ ਹਨ|
ਮਿਤੀ : 28.02.2019