Punjab : ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ
– ਸੈਸ਼ਨ ‘ਚ ਸ਼ਾਮਿਲ ਹੋਣ ਵਾਲੀ ਪਟੀਸ਼ਨ ‘ਤੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
ਚੰਡੀਗੜ੍ਹ,18 ਦਸੰਬਰ 2025 (ਵਿਸ਼ਵ ਵਾਰਤਾ): ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਅਰਜ਼ੀ ਦਿੱਤੀ ਗਈ ਸੀ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲਿਆਉਣ ਲਈ ਹੈਲੀਕਾਪਟਰ ਵੀ ਭੇਜਿਆ ਜਾਵੇ ਤਾਂ ਵੀ 10 ਘੰਟੇ ਲੱਗਣਗੇ। ਕੱਲ੍ਹ ਇਜਲਾਸ ਦਾ ਆਖਰੀ ਦਿਨ ਹੋਣ ਕਾਰਨ ਕੁਝ ਨਹੀਂ ਕੀਤਾ ਜਾ ਸਕਦਾ। ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਉਨ੍ਹਾਂ ਦਲੀਲ ਦਿੱਤੀ ਕਿ ਐਨ.ਐਸ.ਏ ਅਧੀਨ ਉਨ੍ਹਾਂ ਦੀ ਲਗਾਤਾਰ ਨਜ਼ਰਬੰਦੀ ਨੇ ਇਕ ਚੁਣੇ ਹੋਏ ਪ੍ਰਤੀਨਿਧੀ ਦੇ ਸੰਵਿਧਾਨਕ ਫਰਜ਼ਾਂ ਦੀ ਪੂਰਤੀ ਵਿੱਚ ਪੂਰੀ ਤਰ੍ਹਾਂ ਰੁਕਾਵਟ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਬੁਨਿਆਦੀ ਮੁੱਦਿਆਂ ਨੂੰ ਉਠਾਉਣ ਤੋਂ ਵਾਂਝੇ ਰਹਿ ਗਏ ਹਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਉਹ ਇਸ ਸਮੇਂ ਐਨਐਸਏ ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਹ ਅਜੇ ਤੱਕ ਇੱਕ ਵੀ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























