• Latest
  • Trending
Latest Punjab News: ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ – ਬੈਂਸ

Latest Punjab News: ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ – ਬੈਂਸ

11 months ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 minute ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

7 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

11 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

4 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ – ਬੈਂਸ

ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ

December 19, 2025
in ਖਬਰਾਂ, ਪੰਜਾਬ
Latest Punjab News: ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ – ਬੈਂਸ

Latest Punjab News: ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ – ਬੈਂਸ

•ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ

• ਇਹ ਪਹਿਲ ਹੁਨਰ ਦੇ ਪਾੜੇ ਨੂੰ ਪੂਰ ਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ, 19 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ।

ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 45 ਫੀਸਦ ਤੋਂ ਵੱਧ ਵਿਦਿਆਰਥੀ ਨੌਕਰੀ ਲਈ ਤਿਆਰ ਨਹੀਂ ਹੁੰਦੇ, ਜਿਸ ਦਾ ਕਾਰਨ ਸਹੀ ਹੁਨਰ ਸਿਖਲਾਈ ਨਾ ਮਿਲਣਾ ਅਤੇ ਕਮਜ਼ੋਰ ਸਮਾਜਿਕ-ਆਰਥਿਕ ਪਿਛੋਕੜ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਹੁਨਰ ਦੇ ਇਸ ਪਾੜੇ ਨੂੰ ਪੂਰਨ ਲਈ ਇਹ ਪਹਿਲ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਸ. ਬੈਂਸ ਅਤੇ ਸ੍ਰੀ ਸਿਸੋਦੀਆ ਨੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਕਰਕੇ ਵੱਕਾਰੀ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਬਾਰੇ ਫੀਡਬੈਕ ਵੀ ਲਿਆ।

ਸਿੱਖਿਆ ਮੰਤਰੀ ਨੇ ਦੱਸਿਆ ਕਿ ‘ਹੁਨਰ ਸਿੱਖਿਆ ਸਕੂਲ’ ਪਹਿਲਕਦਮੀ ਸੀਨੀਅਰ ਸੈਕੰਡਰੀ ਪਾਠਕ੍ਰਮ ਵਿੱਚ ਤਿੰਨ-ਵਿਸ਼ਿਆਂ ‘ਤੇ ਅਧਾਰਤ ਮਾਡਲ ਦੇ ਨਾਲ ਕਿੱਤਾਮੁਖੀ ਸਿਖਲਾਈ ਵਿੱਚ ਕ੍ਰਾਂਤੀ ਲਿਆਏਗੀ। ਇਸਨੂੰ ਰਵਾਇਤੀ ਕਿੱਤਾਮੁਖੀ ਸਿਖਲਾਈ ਤੋਂ ਬਿਲਕੁਲ ਵੱਖਰਾ ਤਿਆਰ ਕੀਤਾ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਤਹਿਤ ਵਿਦਿਆਰਥੀ ਆਲਮੀ ਅਤੇ ਸਨਅਤੀ ਆਗੂਆਂ ਦੁਆਰਾ ਤਿਆਰ ਅਤੇ ਪ੍ਰਮਾਣਿਤ ਪਾਠਕ੍ਰਮ ਨਾਲ ਚਾਰ ਉੱਚ-ਮੰਗ ਵਾਲੇ ਖੇਤਰਾਂ ਵਿੱਚੋਂ ਕਿਸੇ ਇੱਕ ਵਿੱਚ ਮੁਹਾਰਤ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੈਕਸ ਹੈਲਥਕੇਅਰ ਇੰਸਟੀਚਿਊਟ ਦੁਆਰਾ ਤਿਆਰ ਕੀਤੇ ਹੈਲਥਕੇਅਰ ਸਾਇੰਸਿਜ਼ ਐਂਡ ਸਰਵਿਸਿਜ਼, ਆਈਆਈਟੀ ਦਿੱਲੀ ਦੁਆਰਾ ਵਿਕਸਤ ਡਿਜੀਟਲ ਡਿਜ਼ਾਈਨ ਐਂਡ ਡਿਵੈਲਪਮੈਂਟ, ਓਰੇਨ ਇੰਟਰਨੈਸ਼ਨਲ ਦੁਆਰਾ ਡਿਜ਼ਾਈਨਡ ਬਿਊਟੀ ਐਂਡ ਵੈਲਨੈੱਸ ਅਤੇ ਲੇਬਰਨੈੱਟ ਸਰਵਿਸਿਜ਼ ਇੰਡੀਆ ਲਿਮਟਿਡ ਦੁਆਰਾ ਤਿਆਰ ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇੰਸ਼ੋਰੈਂਸ (ਬੀ.ਐਫ.ਐਸ.ਆਈ) ਸ਼ਾਮਲ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਐਜੂਕੇਸ਼ਨ ਐਲਾਇੰਸ ਐਂਡ ਮਾਈਕਲ ਐਂਡ ਸੁਜ਼ਨ ਡੈੱਲ ਫਾਊਂਡੇਸ਼ਨ ਦੀ ਤਕਨੀਕੀ ਭਾਈਵਾਲ ਵਜੋਂ ਇਸ ਪਹਿਲ ਨੂੰ ਬੁਨਿਆਦੀ ਸਹਾਇਤਾ ਨਾਲ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੇਸ਼ੇਵਰ ਹੁਨਰ ਵਿਸ਼ਿਆਂ ਨੂੰ ਲਾਜ਼ਮੀ ਬਣਾ ਕੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ। ਕੰਮ ਵਾਲੀ ਥਾਂ ਦੀ ਲੋੜ ਅਨੁਸਾਰ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਐਂਡ ਅਸੈਸਮੈਂਟ ਨੇ ‘ਫੰਕਸ਼ਨਲ ਇੰਗਲਿਸ਼ ਐਂਡ ਕਮਿਊਨੀਕੇਸ਼ਨ’ ਇੱਕ ਵਿਸ਼ੇਸ਼ ਪਾਠਕ੍ਰਮ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਕਰੀਅਰ ਫਾਊਂਡੇਸ਼ਨ ਅਤੇ ਡਿਜ਼ੀਟਲ ਸਾਖਰਤਾ ਕੋਰਸ ਵਿਦਿਆਰਥੀਆਂ ਨੂੰ ਵਿੱਤੀ, ਕਾਨੂੰਨੀ ਅਤੇ ਤਕਨੀਕੀ ਸੂਝਬੂਝ ਨਾਲ ਲੈੱਸ ਕਰਨਗੇ।

ਸ. ਬੈਂਸ ਨੇ ਕਿਹਾ ਕਿ ਦੇਸ਼ ਭਰ ਵਿੱਚ ਸਕੂਲ ਸਿੱਖਿਆ ਵਿੱਚ ਮੋਹਰੀ ਪੰਜਾਬ ਵੱਲੋਂ ਕਲਾਸਰੂਮਾਂ ਵਿੱਚ ਉਦਯੋਗ ਦੀਆਂ ਲੋੜਾਂ ਮੁਤਾਬਕ ਪਾਠਕ੍ਰਮ ਨੂੰ ਸ਼ਾਮਲ ਕਰਕੇ ਆਪਣੇ ਸਿੱਖਿਆ ਮਾਡਲ ਵਿੱਚ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ‘ਹੁਨਰ ਸਿੱਖਿਆ ਸਕੂਲ’ ਪ੍ਰੋਗਰਾਮ ਵਿਦਿਆਰਥੀਆਂ ਨੂੰ ਏ.ਆਈ., ਡਿਜ਼ੀਟਲ ਡਿਜ਼ਾਈਨ ਅਤੇ ਭਵਿੱਖ-ਕੇਂਦ੍ਰਿਤ ਕਾਰਜਖੇਤਰਾਂ ਵਿੱਚ ਹੁਨਰਾਂ ਨਾਲ ਲੈਸ ਕਰੇਗਾ, ਜਿਸ ਨਾਲ ਉਹ ਪਹਿਲੇ ਦਿਨ ਤੋਂ ਹੀ ਨੌਕਰੀ ਲਈ ਤਿਆਰ ਹੋਣਗੇ। ਪੰਜਾਬ ਸਰਕਾਰ ਬਿਹਤਰ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਕਿੱਤਾਮੁਖੀ ਪ੍ਰਯੋਗਸ਼ਾਲਾਵਾਂ ਅਤੇ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰ ਰਹੀ ਹੈ।

ਇਸ ਦੌਰਾਨ ਹਾਜ਼ਰ ਅਧਿਆਪਕਾਂ ਤੇ ਭਾਈਵਾਲ਼ਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਰੱਟੇ ਮਾਰਨ ਤੋਂ ਹਟ ਕੇ ਵਿਹਾਰਕ ਹੁਨਰਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਹਾਰਕ ਗਿਆਨ ਅਤੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੋਂ ਬਾਅਦ ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਯੋਗ ਬਣਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਹੁਨਰ ਸਿੱਖਿਆ ਸਕੂਲ’ ਰਾਹੀਂ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜੋ ਸਕੂਲ ਪੱਧਰ ‘ਤੇ ਹੁਨਰ ਨੂੰ ਤਰਾਸ਼ ਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਏਗੀ।

ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਿਸ਼ਨ ਡਾਇਰੈਕਟਰ ਪੀਐਸਡੀਐਮ ਅੰਮ੍ਰਿਤ ਸਿੰਘ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਸਕੂਲ ਸਿੱਖਿਆ ਕਲਪਨਾ ਕੇ., ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Navjot
November 11, 2026
0

  • ਪੰਜਾਬ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ : ਮੁੱਖ ਮੰਤਰੀ ਮਾਨ • ਪੰਜਾਬ ਦੇ ਨੌਜਵਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 