Punjab: 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
– ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ
– ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ 20 ਦਸੰਬਰ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨਰੇਗਾ ਮੁੱਦੇ ‘ਤੇ ਚਰਚਾ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਇਕ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਗਰੀਬਾਂ ਅਤੇ ਮਜ਼ਦੂਰਾਂ ਲਈ ਰੋਜ਼ੀ-ਰੋਟੀ ਦਾ ਸਰੋਤ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ। ਇਸ ਨਾਲ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ।”
ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ “ਮੇਰਾ ਘਰ-ਮੇਰੇ ਨਾਮ ਸਕੀਮ ‘ਚ ਕੈਬਨਿਟ ਵੱਲੋਂ ਵੱਡੀ ਸੋਧ ਕਰਕੇ ਮੋਹਰ ਲਗਾਈ ਗਈ ਹੈ। ਪਹਿਲਾਂ ਸਕੀਮ ਤਹਿਤ ਇਤਰਾਜ਼ ਲਾਉਣ ਲਈ 90 ਦਿਨ ਦਾ ਸਮਾਂ ਤੈਅ ਕੀਤਾ ਗਿਆ ਸੀ, ਹੁਣ ਇਹ ਸਮਾਂ ਘਟਾ ਕੇ 30 ਦਿਨ ਕੀਤਾ ਗਿਆ ਹੈ, ਤਾਂ ਜੋ ਲਾਲ ਲਕੀਰ ਅੰਦਰ ਆਉਂਦੇ ਘਰ ਸੰਬੰਧਤ ਮਾਲਕਾਂ ਦੇ ਨਾਮ ਜਲਦ ਹੋ ਸਕਣ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























