Bangladesh violence : ਬੰਗਲਾਦੇਸ਼ ‘ਚ ਹਿੰਸਾ ਤੋਂ ਬਾਅਦ ਚਟਗਾਓਂ ‘ਚ IVAC ਬੰਦ
– ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ
ਨਵੀ ਦਿੱਲੀ, 21 ਦਸੰਬਰ 2025 (ਵਿਸ਼ਵ ਵਾਰਤਾ) – ਬੰਗਲਾਦੇਸ਼ੀ ਸ਼ਹਿਰ ਚਟਗਾਓਂ ਵਿੱਚ ਭਾਰਤੀ ਵੀਜ਼ਾ ਐਪਲੀਕੇਸ਼ਨ ਸੈਂਟਰ (IVAC) ਵਿਖੇ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ (Bangladesh violence) ਗਈਆਂ ਹਨ। ਇਹ ਕਦਮ ਨੌਜਵਾਨ ਨੇਤਾ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਵਧੇ ਤਣਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਮੀਡੀਆ ਰਿਪੋਰਟਸ ਅਨੁਸਾਰ ਹਾਲ ਹੀ ਵਿੱਚ, ਚਟਗਾਓਂ ਵਿੱਚ ਭਾਰਤੀ ਸਹਾਇਕ ਹਾਈ ਕਮਿਸ਼ਨ ਦੇ ਬਾਹਰ ਇੱਕ ਭੀੜ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਦੀਆਂ ਖਬਰਾਂ ਵੀ ਸਾਹਮਣੇ ਆਈਆਂ। ਇਸ ਘਟਨਾ ਤੋਂ ਬਾਅਦ, ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ
ਸੂਤਰਾਂ ਅਨੁਸਾਰ, ਸੁਰੱਖਿਆ ਸਥਿਤੀ ਦੀ ਪੂਰੀ ਸਮੀਖਿਆ ਹੋਣ ਤੱਕ ਭਾਰਤੀ ਵੀਜ਼ਾ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਣਗੀਆਂ। ਸਬੰਧਤ ਏਜੰਸੀਆਂ ਘਟਨਾ ਦੀ ਜਾਂਚ ਕਰ ਰਹੀਆਂ ਹਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਚਟਗਾਂਵ ਵਿੱਚ IVAC ਦੇ ਬੰਦ ਹੋਣ ਨਾਲ ਭਾਰਤੀ ਵੀਜ਼ਾ ਬਿਨੈਕਾਰਾਂ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























