• Latest
  • Trending
Punjab Government ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

Punjab Government ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

5 months ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

5 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

26 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

54 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

2 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

2 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

2 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

3 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਹਰਜੋਤ ਸਿੰਘ ਬੈਂਸ ਵੱਲੋਂ 25 ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

December 21, 2025
in ਖਬਰਾਂ, ਪੰਜਾਬ
Punjab Government ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

Punjab Government ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

• ਹਰਜੋਤ ਸਿੰਘ ਬੈਂਸ ਵੱਲੋਂ 25 ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

• ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ

ਚੰਡੀਗੜ੍ਹ, 21 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ “ਬਿਓਂਡ ਮੈਂਟਰ” ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।

ਏ.ਆਈ.-ਅਧਾਰਤ ਲੈਬਾਰਟਰੀਆਂ ਦੀ ਕਾਰਜ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ ‘ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ ‘ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਮਾਡਲ ਰਵਾਇਤੀ ਢੰਗ-ਤਰੀਕਿਆਂ ਤੋਂ ਵੱਖਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ੁਰੂਆਤੀ ਪੜਾਅ- 6ਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਮੁਤਾਬਕ ਵਿਅਕਤੀਗਤ, ਡੇਟਾ-ਅਧਾਰਤ ਸੇਧ ਪ੍ਰਦਾਨ ਕੀਤੀ ਜਾ ਸਕੇ।

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਤੋਂ ਸੰਪੂਰਨ ਵਿਕਾਸ ਵੱਲ ਤਬਦੀਲੀ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੱਚੀ ਸਿੱਖਿਆ ਉਹੀ ਹੈ ਜੋ ਤੁਹਾਡੇ ਲਈ ਸੁਨਹਿਰੀ ਭਵਿੱਖ ਦੇ ਰਾਹ ਨੂੰ ਖੋਲ੍ਹੇ। ਇਹ ਲੈਬਾਟਰੀਆਂ ਵਿਦਿਆਰਥੀਆਂ ਨੂੰ ਨੰਬਰਾਂ ਦੀ ਦੌੜ ਦੇ ਪੁਰਾਣੇ ਢੰਗ-ਤਰੀਕਿਆਂ ਨਾਲੋਂ ਹਟ ਕੇ ਆਪਣੇ ਕੁਦਰਤੀ ਹੁਨਰ ਨੂੰ ਪਛਾਣਦਿਆਂ ਇਸਨੂੰ ਠੋਸ ਕਰੀਅਰ ਟੀਚਿਆਂ ਵੱਲ ਸੇਧਿਤ ਕਰਨ ਵਿੱਚ ਮਦਦ ਕਰਨਗੀਆਂ।

ਬਿਓਂਡ ਮੈਂਟਰ ਦੇ ਸੀਈਓ ਸ੍ਰੀ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ। ਏਆਈ ਸਕੇਲੇਬਲ ਮੁਲਾਂਕਣ ਨੂੰ ਸੰਭਾਲਦਾ ਹੈ ਅਤੇ ਕਾਊਂਸਲਿੰਗ ਦਾ ਕੰਮ ਪੇਸ਼ੇਵਰ ਦੇਖਦੇ ਹਨ, ਜਿਸ ਦੌਰਾਨ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰੇਕ ਬੱਚਾ ਆਪਣੀ ਗੱਲ ਖੁੱਲ੍ਹ ਕੇ ਰੱਖ ਸਕੇ ਅਤੇ ਉਸਨੂੰ ਆਪਣੀ ਰੁਚੀ ਮੁਤਾਬਕ ਸਹੀ ਸੇਧ ਮਿਲੇ।

ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ ਸਾਂਝਾ ਕੀਤਾ ਕਿ ਉਹ ਬਹੁਤ ਉਤਸੁਕ ਹੈ ਕਿ ਸਾਡਾ ਸਰਕਾਰੀ ਸਕੂਲ ਕਰੀਅਰ ਸੇਧ ਬਾਰੇ ਇੰਨੀਆਂ ਉੱਨਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਪਹਿਲਾਂ ਸਾਨੂੰ ਸਿਰਫ਼ ਕਰੀਅਰ ਦੇ ਕੁਝ ਆਮ ਵਿਕਲਪਾਂ ਬਾਰੇ ਪਤਾ ਸੀ, ਪਰ ਕਾਉਂਸਲਿੰਗ ਸੈਸ਼ਨ ਰਾਹੀਂ ਅਸੀਂ ਕਰੀਅਰ ਦੀਆਂ ਬਹੁਤ ਸਾਰੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਿਆ। ਉਸਨੇ ਕਿਹਾ ਕਿ ਅਜਿਹੀ ਕਰੀਅਰ ਸੇਧ ਆਮ ਤੌਰ ‘ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਸੀ। ਅਕਸ਼ਿਤਾ ਦੇ ਪਿਤਾ ਸ੍ਰੀ ਵਿਸ਼ਾਲ ਸ਼ਰਮਾ ਨੇ ਰਾਜ ਸਰਕਾਰ ਦੀ ਸਮਾਵੇਸ਼ੀ ਪਹੁੰਚ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਮੇਰੇ ਲਈ ਆਪਣੀ ਧੀ ਨਾਲ ਕਾਉਂਸਲਿੰਗ ਸੈਸ਼ਨ ਦਾ ਹਿੱਸਾ ਬਣਨਾ ਅਨਮੋਲ ਪਲ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੇ ਉਨ੍ਹਾਂ ਦੀ ਬੇਟੀ ਦੇ ਭਵਿੱਖ ਬਾਰੇ ਗੱਲਬਾਤ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਦਿਆਂ ਇੱਕ ਵੱਖਰਾ ਅਤੇ ਭਰੋਸੇਮੰਦ ਅਨੁਭਵ ਦਿੱਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਦੀ 6ਵੀਂ ਜਮਾਤ ਦੀ ਵਿਦਿਆਰਥਣ ਸ਼ਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਮੈਨੂੰ ਆਪਣੀਆਂ ਰੁਚੀਆਂ ਅਤੇ ਸ਼ਖਸੀਅਤ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਇਹ ਪ੍ਰੋਗਰਾਮ ਮੈਨੂੰ ਪੂਰੇ ਵਿਸ਼ਵਾਸ ਨਾਲ ਆਪਣੇ ਕਰੀਅਰ ਦੀ ਚੋਣ ਵਿੱਚ ਮਦਦ ਕਰੇਗਾ।

Tags: BREAKING NEWSLatest Punjab newsLatest Punjab News in englishPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
21 hours ago
0

ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 