PUNJAB : ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਦਿਹਾਂਤ

ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ) PUNJAB : ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪੁੱਤਰ ਨਾਲ ਜਲੰਧਰ ਦੇ ਦਿਓਲ ਨਗਰ ਵਿੱਚ ਰਹਿੰਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਹ ਪ੍ਰਸਿੱਧ ਗਾਇਕ ਹੰਸਰਾਜ ਹੰਸ ਅਤੇ ਜਸਬੀਰ ਜੱਸੀ ਦੇ ਸੰਗੀਤ ਗੁਰੂ ਸਨ।
ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਪੂਰਨ ਸ਼ਾਹ ਕੋਟੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਮਾਸਟਰ ਸਲੀਮ ਅਤੇ ਉਨ੍ਹਾਂ ਦੇ ਪਰਿਵਾਰ ਲਈ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਸਮੇਂ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਕਈ ਪ੍ਰਸਿੱਧ ਗਾਇਕਾਂ ਦੇ ਗੁਰੂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























