BIG NEWS : ਪੰਜਾਬ ਪੁਲਿਸ ਦੇ ਸਾਬਕਾ IG ਅਮਰ ਸਿੰਘ ਚਾਹਲ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ; ਖੁਦ ਨੂੰ ਮਾਰੀ ਗੋਲੀ , ਹਸਪਤਾਲ ਵਿੱਚ ਦਾਖਲ

ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)BIG NEWS : ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਜਿਸਦੇ ਤੁਰੰਤ ਬਾਅਦ ਉਹਨਾਂ ਨੂੰ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਮਰ ਸਿੰਘ ਚਾਹਲ, ਜੋ ਆਈਜੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ, ਨੇ ਸੋਮਵਾਰ ਨੂੰ ਆਪਣੇ ਆਪ ਨੂੰ ਗੋਲੀ ਮਾਰ ਲਈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਟਨਾ ਤੋਂ ਪਹਿਲਾਂ ਇੱਕ ਖੁਦਕੁਸ਼ੀ ਨੋਟ ਲਿਖਿਆ ਸੀ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ। ਉਨ੍ਹਾਂ ਕਿਹਾ ਕਿ ਚਾਹਲ ਉਸ ਸਮੇਂ ਬਹੁਤ ਗੰਭੀਰ ਹਾਲਤ ਵਿੱਚ ਸੀ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















