Punjab: ਸਾਬਕਾ IG ਅਮਰ ਚਾਹਲ ਨਾਲ ਧੋਖਾਧੜੀ ਦੇ ਮਾਮਲੇ ‘ਚ FIR ਦਰਜ, ਪੜ੍ਹੋ ਵੇਰਵਾ
– ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਾਅਦ ਉਸਨੇ ਆਪਣੇ ਆਪ ਨੂੰ ਮਾਰ ਲਈ ਸੀ ਗੋਲੀ
ਪਟਿਆਲਾ, 25 ਦਸੰਬਰ 2025 (ਵਿਸ਼ਵ ਵਾਰਤਾ) – ਪਟਿਆਲਾ ਪੁਲਿਸ ਨੇ ਪੰਜਾਬ (Punjab) ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ ਜਾਅਲਸਾਜ਼ੀ, ਆਈਟੀ ਐਕਟ ਅਤੇ ਹੋਰ ਦੋਸ਼ਾਂ ਤਹਿਤ ਸਾਈਬਰ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਸਾਬਕਾ ਆਈਜੀ ਵੱਲੋਂ ਲਿਖੇ ਇੱਕ ਨੋਟ ਦੇ ਆਧਾਰ ‘ਤੇ ਕੀਤੀ ਗਈ ਹੈ।

ਅਮਰ ਸਿੰਘ ਚਾਹਲ ਹੁਣ ਖ਼ਤਰੇ ਤੋਂ ਬਾਹਰ ਹਨ। ਪਟਿਆਲਾ (Punjab) ਦੇ ਪਾਰਕ ਹਸਪਤਾਲ ਵਿੱਚ ਉਨ੍ਹਾਂ ਦਾ ਪਹਿਲਾ ਆਪ੍ਰੇਸ਼ਨ ਸਫਲ ਰਿਹਾ। ਉਨ੍ਹਾਂ ਦਾ ਦੂਜਾ ਆਪ੍ਰੇਸ਼ਨ ਮੰਗਲਵਾਰ ਨੂੰ ਹੋਇਆ। ਉਨ੍ਹਾਂ ਦਾ ਪਰਿਵਾਰ ਵੀ ਹਸਪਤਾਲ ਵਿੱਚ ਮੌਜੂਦ ਹੈ। ਹਾਲਾਂਕਿ, ਸਾਬਕਾ ਆਈਜੀ ਇਸ ਸਮੇਂ ਕੋਈ ਵੀ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ।
ਅਮਰ ਸਿੰਘ ਨੇ ਸੋਮਵਾਰ ਨੂੰ ਆਪਣੇ ਘਰ ਵਿੱਚ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਪੇਟ ਵਿੱਚ ਗੋਲੀ ਮਾਰ ਲਈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਚਾਹਲ ਨੇ 12 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ, ਜਿਸ ‘ਤੇ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਹੋਇਆ ਸੀ। ਨੋਟ ਵਿੱਚ, ਉਸਨੇ 8 ਕਰੋੜ ਰੁਪਏ ਦੇ ਔਨਲਾਈਨ ਧੋਖਾਧੜੀ ਦਾ ਹਵਾਲਾ ਦਿੱਤਾ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਅਤੇ ਮਾਮਲੇ ਦੀ SIT ਜਾਂ CBI ਜਾਂਚ ਦੀ ਬੇਨਤੀ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























