• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ PUNJAB ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ PUNJAB ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

2 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

2 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

3 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

3 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

3 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

4 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

5 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

6 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

6 hours ago
Hindi News
English News
Saturday, July 18, 2026
No Result
View All Result
35 °c
Chandigarh
35 ° Sat
35 ° Sun
29 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ PUNJAB ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ 'ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

December 24, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ PUNJAB ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ PUNJAB ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ ‘ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੇ ਹਰ ਉਪਰਾਲੇ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਵੱਲ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਅਲ੍ਹਾਮਤ ਤੋਂ ਦੂਰ ਰੱਖਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡਾਂ ਨਾਲ ਸਬੰਧਤ ਹਰ ਤਰ੍ਹਾਂ ਦੀ ਜਾਣਕਾਰੀ ਲਈ ਵਿਆਪਕ ਖੇਡ ਪੋਰਟਲ ਸ਼ੁਰੂ ਕੀਤਾ ਜਾਵੇਗਾ, 43 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਯੁਵਾ ਭਵਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 24 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ PUNJAB ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ ‘ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ।

ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ 2023 ਮੁਤਾਬਕ ਸੂਬੇ ਭਰ ਦੇ ਪਿੰਡਾਂ ਵਿੱਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ‘ਤੇ 1350 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਨ੍ਹਾਂ ਵਿੱਚ ਚਾਰਦੀਵਾਰੀ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਹਰ ਹਾਲਾਤ ਵਿੱਚ ਕੰਮਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਸੂਬੇ ਭਰ ਵਿੱਚ ਲਗਭਗ 3000 ਥਾਵਾਂ ‘ਤੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਅਧੀਨ ਸੂਬੇ ਭਰ ਵਿੱਚ 1000 ਥਾਵਾਂ ‘ਤੇ 35 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਜਿੰਮਾਂ ਵਿੱਚ ਵੇਟ ਲਿਫਟਿੰਗ ਸੈੱਟ, ਬੈਂਚ, ਡੰਬਲ ਸੈੱਟ, ਕੇਟਲਬੈਲ ਸੈੱਟ, ਰੈਕ, ਫਲੋਰ ਮੈਟ ਅਤੇ ਹੋਰ ਬਹੁਤ ਸਾਰੇ ਅਤਿ ਆਧੁਨਿਕ ਉਪਕਰਣ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17000 ਖੇਡ ਕਿੱਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਵਾਲੀਬਾਲ ਅਤੇ ਫੁੱਟਬਾਲ (ਹਰੇਕ ਲਈ ਤਿੰਨ ਵਾਲੀਬਾਲ ਅਤੇ ਫੁੱਟਬਾਲ ਅਤੇ ਦੋ ਨੈੱਟ), ਕ੍ਰਿਕਟ ਲਈ ਦੋ ਬੱਲੇ, ਵਿਕਟ, ਛੇ ਟੈਨਿਸ ਗੇਂਦਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ 31 ਮਾਰਚ, 2026 ਤੱਕ ਪਿੰਡਾਂ ਵਿੱਚ 5600 ਖੇਡ ਕਿੱਟਾਂ ਵੰਡਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਵਿਭਾਗ ਵੱਲੋਂ ਇੱਕ ਵਿਆਪਕ ਖੇਡ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਪ੍ਰੇਮੀ ਅਤੇ ਖਿਡਾਰੀ ਇੱਕ ਕਲਿੱਕ ‘ਤੇ ਖਿਡਾਰੀਆਂ ਦੀ ਰਜਿਸਟਰੇਸ਼ਨ, ਆਨਲਾਈਨ ਗ੍ਰੇਡੇਸ਼ਨ, ਆਨਲਾਈਨ ਡੀ.ਬੀ.ਟੀ., ਖੇਡ ਸਮਾਗਮ ਕਰਵਾਉਣ, ਗਰਾਊਂਡ ਰਿਜ਼ਰਵੇਸ਼ਨ, ਈ-ਸਰਟੀਫਿਕੇਟ, ਨਤੀਜੇ ਰਿਕਾਰਡ ਕਰਨ, ਪੈਨਸ਼ਨ/ਵਜੀਫੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਨੌਜਵਾਨਾਂ ਲਈ ਸੂਬੇ ਦੇ ਨੌਂ ਜੰਗਲੀ ਖੇਤਰਾਂ ਵਿੱਚ ਟ੍ਰੈਕਿੰਗ, ਐਡਵੈਂਚਰ, ਟੀਮ ਐਕਟੀਵਿਟੀ ਕੈਂਪ ਵੀ ਲਗਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਜਨਵਰੀ ਤੋਂ ਪੱਲਣਪੁਰ, ਸਿਸਵਾਂ, ਮਿਰਜ਼ਾਪੁਰ (ਮੁਹਾਲੀ), ਟਿੱਬਾ ਟਪਰੀਆ (ਰੋਪੜ), ਨਾਰਾ (ਹੁਸ਼ਿਆਰਪੁਰ), ਅਤੇ ਹਰੀਕੇ ਪੱਤਣ ਰੱਖ (ਤਰਨਤਾਰਨ) ਵਿਖੇ ਕੈਂਪ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ 43 ਕਰੋੜ ਰੁਪਏ ਦੀ ਲਾਗਤ ਨਾਲ ਸੈਕਟਰ 42 ਏ ਵਿਖੇ ਇੱਕ ਨਵਾਂ ਯੁਵਾ ਭਵਨ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ 200 ਨੌਜਵਾਨਾਂ ਲਈ ਹੋਸਟਲ ਸਹੂਲਤਾਂ, 400 ਵਿਅਕਤੀਆਂ ਦੀ ਸਮਰੱਥਾ ਵਾਲਾ ਆਡੀਟੋਰੀਅਮ, ਇੱਕ ਕਾਨਫਰੰਸ ਹਾਲ, ਸੈਮੀਨਾਰ ਰੂਮ ਅਤੇ ਹੋਰ ਸਹੂਲਤਾਂ ਉਪਲੱਬਧ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡ ਨੀਤੀ 2023 ਪੇਸ਼ ਕੀਤੀ ਅਤੇ ਬਜਟ ਨੂੰ ਸਾਲ 2023-2024 ਵਿੱਚ 350 ਕਰੋੜ ਰੁਪਏ ਤੋਂ ਵਧਾ ਕੇ ਸਾਲ 2024-25 ਲਈ 1000 ਕਰੋੜ ਰੁਪਏ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਖੇ 10.50 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਟਰਫਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੋਹਾਲੀ ਸਪੋਰਟਸ ਸਟੇਡੀਅਮ ਸੈਕਟਰ 78 ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਸਿੰਥੈਟਿਕ ਟਰੈਕ ਦਾ ਕੰਮ ਮਾਰਚ, 2026 ਤੱਕ ਮੁਕੰਮਲ ਕਰਨ ਲਈ ਵੀ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਪੋਰਟਸ ਮੈਡੀਸਨ ਕਾਡਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸੱਟਾਂ ਨਾਲ ਜੂਝ ਰਹੇ ਖਿਡਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇਸ ਕਾਡਰ ਲਈ 92 ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਯਤਨ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ।

Tags: BREAKING NEWSChandigarhLatest Punjab newsLatest Punjab news in PunjabiPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

by Ranjit Singh
7 days ago
0

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ - ਚੰਡੀਗੜ੍ਹ 'ਚ ਬੀਤੀ ਰਾਤ ਤੋਂ ਪੈ ਰਿਹਾ ਮੀਂਹ - ਘੱਗਰ ਨਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 