Punjab: ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਵੱਡੀ ਗਿਰਾਵਟ, ਪੜ੍ਹੋ ਵੇਰਵਾ
ਚੰਡੀਗੜ੍ਹ, 25 ਦਸੰਬਰ 2025 (ਵਿਸ਼ਵ ਵਾਰਤਾ) – ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਪ੍ਰਦੂਸ਼ਣ (Punjab) ਦੀ ਨਿਗਰਾਨੀ ਕਰਨ ਵਾਲੀ ਏਜੰਸੀ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਸਾਲ (2025 ‘ਚ) 15 ਸਤੰਬਰ ਤੋਂ 30 ਨਵੰਬਰ ਦੇ ਵਿਚਕਾਰ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਅਧਿਕਾਰਤ ਰਿਕਾਰਡਿੰਗ, ਨਿਗਰਾਨੀ ਅਤੇ ਮੁਲਾਂਕਣ ਦੀ ਮਿਆਦ, ਜੋ ਕਿ ਇਸਰੋ ਦੇ ਮਿਆਰੀ ਪ੍ਰੋਟੋਕੋਲ ਦੇ ਅਨੁਸਾਰ ਹਰ ਸਾਲ 15 ਸਤੰਬਰ ਤੋਂ 30 ਨਵੰਬਰ ਤੱਕ ਕੀਤੀ ਜਾਂਦੀ ਹੈ। ਆਪਣੀ ਤਾਜ਼ਾ ਰਿਪੋਰਟ ਵਿੱਚ, CAQM ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਅਤੇ 2025 ਦੇ ਝੋਨੇ ਦੀ ਕਟਾਈ ਦੇ ਸੀਜ਼ਨ ਵਿੱਚ ਸਭ ਤੋਂ ਘੱਟ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।
ਪੰਜਾਬ (Punjab) ਵਿੱਚ ਇਸ ਸੀਜ਼ਨ ਵਿੱਚ ਇਸ ਸਾਲ ਕੁੱਲ 5,114 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜੋ ਕਿ 2024 ਦੇ ਮੁਕਾਬਲੇ 53%, 2023 ਦੇ ਮੁਕਾਬਲੇ 86%, 2022 ਦੇ ਮੁਕਾਬਲੇ 90% ਅਤੇ 2021 ਦੇ ਮੁਕਾਬਲੇ 93% ਘੱਟ ਹਨ। CAQM ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ (ਝੋਨੇ ਦੀ ਪਰਾਲੀ ਸਾੜਨ) ਪ੍ਰਬੰਧਨ ਉਪਾਵਾਂ ਦੀ ਸਖਤੀ ਨਾਲ ਨਿਗਰਾਨੀ ਸ਼ੁਰੂ ਕਰਨ ਤੋਂ ਬਾਅਦ ਇਹ ਸਭ ਤੋਂ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























