• Latest
  • Trending
Punjab : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

Punjab : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

11 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

40 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

59 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

December 25, 2025
in ਖਬਰਾਂ, ਪੰਜਾਬ
Punjab : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

Punjab : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ

ਲੁਧਿਆਣਾ, 25 ਦਸੰਬਰ (ਵਿਸ਼ਵ ਵਾਰਤਾ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਅਤੇ ‌ਮਾਤਾ ਗੁਜਰ ਕੌਰ ਜੀ ਦੀ ਧਰਮ ਹਿੱਤ ਦਿੱਤੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੀਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ, ਖੰਨਾ ਤੋਂ ਪਾਠ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਪੈਦਲ ਯਾਤਰਾ ਸ਼ੁਰੂ ਕੀਤੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਸੰਸਾਰ ਦੇ ਇਤਿਹਾਸ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਹਮੇਸ਼ਾ ਬੇਮਿਸਾਲ ਅਤੇ ਅਮਰ ਰਹੇਗੀ। ਇਸ ਲਾਸਾਨੀ ਸ਼ਹਾਦਤ ਅੱਗੇ ਸਾਡਾ ਸਾਰਿਆਂ ਦਾ ਸੀਸ ਝੁੱਕਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਇਸ ਦੇਸ਼, ਕੌਮ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਹੈ। ਉਹਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਜੇਕਰ ਸਾਡੇ ਸਿਰਾਂ ਉੱਤੇ ਦਸਤਾਰਾਂ ਸਲਾਮਤ ਹਨ ਤਾਂ ਇਹ ਸਿਰਫ ਤੇ ਸਿਰਫ ਗੁਰੂ ਸਾਹਿਬਾਨ ਦੀ ਕੁਰਬਾਨੀ ਸਦਕਾ ਹੀ ਹੈ। ਸੋ ਗੁਰੂ ਸਾਹਿਬਾਨ ਅੱਗੇ ਨਤਮਸਤਕ ਹੋਣ ਲਈ, ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਅਤੇ ਪੰਜਾਬ ਦੀ ਖੁਸ਼ਹਾਲੀ ਦੀ ਅਰਦਾਸ ਕਰਨ ਲਈ ਵੱਡੀ ਗਿਣਤੀ ਵਿੱਚ ਸਮੂਹ ਸੰਗਤਾਂ ਦੇ ਰੂਪ ਵਿੱਚ ਇਕੱਠੇ ਹੋ ਕੇ ਖੰਨਾ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਤੋਂ ਅਰਦਾਸ ਕਰਕੇ ਪੈਦਲ ਚੱਲ ਕੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਨਤਮਸਤਕ ਹੁਣ ਲਈ ਜਾ ਰਹੇ ਹਾਂ। ਉਥੇ ਪਹੁੰਚ ਕੇ ਗੁਰੂ ਸਾਹਿਬ ਅੱਗੇ ਅਰਦਾਸ ਕਰਾਂਗੇ ਕਿ ਸੱਚੇ ਪਾਤਸ਼ਾਹ ਆਪ ਦੀ ਅਪਾਰ ਕਿਰਪਾ ਸਾਡੇ ਉੱਤੇ ਬਣਾਈ ਰੱਖਿਓ। ਅਸੀਂ ਸੱਚ ਦੇ ਰਾਹ ‘ਤੇ ਹਮੇਸ਼ਾ ਚਲਦੇ ਰਹੀਏ ਅਤੇ ਤੁਹਾਡੇ ਤੋਂ ਅਸ਼ੀਰਵਾਦ ਲੈ ਕੇ ਤੁਹਾਡੇ ਦਰਸਾਏ ਹੋਏ ਰਾਹਾਂ ‘ਤੇ ਚੱਲ ਸਕੀਏ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਵੱਡੀ ਕੁਰਬਾਨੀ ਦੁਨੀਆਂ ਦੇ ਇਤਿਹਾਸ ਵਿੱਚ ਨਹੀਂ ਮਿਲਦੀ ਕਿ ਸਾਹਿਬਜ਼ਾਦਿਆਂ ਨੇ 7 ਸਾਲ ਅਤੇ 9 ਸਾਲ ਦੀ ਛੋਟੀ ਉਮਰ ਵਿੱਚ ਇੱਡੀ ਵੱਡੀ ਕੁਰਬਾਨੀ ਦਿੱਤੀ। ਸਾਹਿਬਜ਼ਾਦਿਆਂ ਨੇ ਜਬਰ ਜੁਲਮ ਅੱਗੇ ਸਿਰ ਨਹੀਂ ਝੁਕਾਇਆ। ਪੋਹ ਮਹੀਨੇ ਦੇ ਇਸ ਹਫਤੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦੀ ਜਾਮਾ ਪ੍ਰਾਪਤ ਕਰ ਗਿਆ ਸੀ। ਉਹਨਾਂ ਦੀ ਕੁਰਬਾਨੀ ਬਿਆਨ ਕਰਨ ਲਈ ਸਾਡੇ ਕੋਲ ਕੋਈ ਅਲਫਾਜ਼ ਹੀ ਨਹੀਂ ਹਨ। ਅਸੀਂ ਉਹਨਾਂ ਦੇ ਚਰਨਾਂ ਦੀ ਧੂੜ ਸਮਾਨ ਹਾਂ। ਅਸੀਂ ਆਪਣੀ ਸ਼ਰਧਾ ਭਾਵਨਾ ਪ੍ਰਗਟ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਹਾਂ। ਇਹ ਪੈਦਲ ਯਾਤਰਾ ਵਾਇਆ ਰਤਨਹੇੜੀ (ਰੇਲਵੇ ਅੰਡਰ ਬ੍ਰਿਜ), ਭਾਦਲਾ, ਡਡਹੇੜੀ, ਡੇਰਾ ਮੀਰ ਮੀਰਾਂ ਆਦਿ ਰਸਤਿਆਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਖਤਮ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
6 days ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 