Barnala ਸਾਂਸਦ ਮੀਤ ਹੇਅਰ ਬਣੇ ਪਿਤਾ
– ਘਰ ਪੁੱਤਰ ਨੇ ਲਿਆ ਜਨਮ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – ਬਰਨਾਲਾ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਵੀਨ ਕੌਰ ਨੇ ਮੋਹਾਲੀ ਦੇ ਇਕ ਹਸਪਤਾਲ ਵਿਚ ਪੁੱਤਰ ਨੂੰ ਜਨਮ ਦਿੱਤਾ ਹੈ।

ਦੱਸ ਦਈਏ ਕਿ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ 2023 ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਉਨ੍ਹਾਂ ਦਾ ਡਾ. ਗੁਰਵੀਨ ਕੌਰ ਨਾਲ ਵਿਆਹ ਹੋਇਆ ਸੀ। ਘਰ ‘ਚ ਪੁੱਤਰ ਦੇ ਆਉਣ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਮਾਂ ਅਤੇ ਬੱਚਾ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ। ਸੋਸ਼ਲ ਮੀਡੀਆ ‘ਤੇ ਵੀ ਸਾਂਸਦ ਮੀਤ ਹੇਅਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਮੀਤ ਹੇਅਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਦਰਜ ਕੀਤੀ ਸੀ। ਮੀਤ ਹੇਅਰ ਸਾਲ 2024 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























