Punjab : ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰੱਖੇ ਜਾਣ ਬੰਦ; ਜਥੇਦਾਰ ਗੜਗੱਜ ਦਾ ਵੱਡਾ ਬਿਆਨ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਠੇਕੇ ਬੰਦ ਕਰਕੇ ‘ਡ੍ਰਾਈ ਡੇਅ’ ਐਲਾਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ ਸ਼ਰਾਬ ਦੇ ਠੇਕੇ ਮੁਕੰਮਲ ਤੌਰ ’ਤੇ ਬੰਦ ਹੋਣੇ ਚਾਹੀਦੇ ਹਨ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਪੁੱਜੇ।
ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਤਿੰਨੋ ਦਿਨ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਹੋਣੀ ਚਾਹੀਦੀ ਹੈ। ਕਿਉਕਿ ਇਹ ਸੋਗ ਮਨਾਉਣ ਦਾ ਸਮਾਂ ਹੁੰਦਾ ਹੈ, ਨਸ਼ਾ ਜਾਂ ਮਨੋਰੰਜਨ ਦਾ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਮੈਂ ਇਥੇ ਆ ਰਿਹਾ ਸੀ ਤਾਂ ਇਕ ਨੌਜਵਾਨ ਦੇ ਹੱਥ ‘ਚ ਇਕ ਤੱਖਤੀ ਸੀ, ਜਿਸ ‘ਤੇ ਲਿਖਿਆ ਸੀ ਕਿ ਜੇਕਰ 2 ਅਕਤੂਬਰ ਅਤੇ 15 ਅਗਸਤ ਨੂੰ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਹਨ ਤਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਸ਼ਹੀਦੀ ਸਭਾ ਦੇ ਦੌਰਾਨ ਪੰਜਾਬ ‘ਚ ਸ਼ਰਾਬ ਦੇ ਠੇਕੇ ਬੰਦ ਕਿਉਂ ਨਹੀਂ ਹੋ ਸਕਦੇ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਸ਼ਹੀਦੀ ਦਿਹਾੜਿਆਂ ਮੌਕੇ ਸੂਬੇ ਭਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣੀਆਂ ਚਾਹੀਦੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























