ਜਾਮਨਗਰ, 4 ਮਾਰਚ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿਚ ਗੁਰੂ ਗੋਬਿੰਦ ਸਿੰਘ ਹਸਪਤਾਲ ਦੇ ਨਵੇਂ ਬਣੇ ਭਵਨ ਦਾ ਉਦਘਾਟਨ ਕੀਤਾ। ਇਸ ਹਸਪਤਾਲ ਵਿਚ 700 ਬੈੱਡ ਦੀ ਵਿਵਸਥਾ ਹੋਵੇਗੀ।
ਇਸ ਤੋੰ ਇਲਾਵਾ ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿਖੇ ਮੈਟਰੋ ਰੇਲ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਇਸ ਵਿਚ ਸਫਰ ਵੀ ਕੀਤਾ.