• Latest
  • Trending
ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ‘ਚ ਕੈਂਸਰ ਹਸਪਤਾਲ ਸਮੇਤ 7 ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ‘ਚ ਕੈਂਸਰ ਹਸਪਤਾਲ ਸਮੇਤ 7 ਪ੍ਰੋਜੈਕਟਾਂ ਦੀ ਸ਼ੁਰੂਆਤ

8 years ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

12 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

16 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

21 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

23 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ‘ਚ ਕੈਂਸਰ ਹਸਪਤਾਲ ਸਮੇਤ 7 ਪ੍ਰੋਜੈਕਟਾਂ ਦੀ ਸ਼ੁਰੂਆਤ

March 4, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ‘ਚ ਕੈਂਸਰ ਹਸਪਤਾਲ ਸਮੇਤ 7 ਪ੍ਰੋਜੈਕਟਾਂ ਦੀ ਸ਼ੁਰੂਆਤ

-ਕਿਹਾ, ਪਠਾਨਕੋਟ ਤੋਂ ਚੰਡੀਗੜ ਤੱਕ ਉਦਯੋਗਿਕ ਪੱਟੀ ਦੀ ਸਥਾਪਤੀ ਲਈ ਜਲਦ ਬਣੇਗੀ ਨੀਤੀ, ਸਿੱਖਿਆ ਹੱਬ ਬਣਾਉਣ ਦਾ ਵੀ ਐਲਾਨ

ਹੁਸ਼ਿਆਰਪੁਰ, 4 ਮਾਰਚ: ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਥੇ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਕੰਢੀ ਖੇਤਰ ਦੇ ਵਿਕਾਸ ਨੂੰ ਨਵੀਆਂ ਸਿੱਖਰਾਂ ‘ਤੇ ਲਿਜਾਇਆ ਜਾਵੇਗਾ।
ਕੁੱਲ 150.85 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਵਿੱਚ ਕੈਂਸਰ ਹਸਪਤਾਲ, ਜਲੰਧਰ ਕੈਂਟ-ਹੁਸ਼ਿਆਰਪੁਰ ਲਾਈਨ ‘ਤੇ ਰੇਲਵੇ ਓਵਰ ਬ੍ਰਿਜ, ਸਰਕਾਰੀ ਕਾਲਜ ਵਿੱਚ ਲੜਕੀਆਂ ਲਈ ਹੋਸਟਲ, ਨਵੀਂ ਲਾਇਬ੍ਰੇਰੀ, ਕਮਿਉਨਿਟੀ ਸੈਂਟਰ, ਫੂਡ ਸਟਰੀਟ ਅਤੇ ਖੇਡ ਸਟੇਡੀਅਮ ਵਿੱਚ ਮਲਟੀਪਰਪਜ਼ ਇੰਡੋਰ ਹਾਲ ਦੀ ਸਥਾਪਤੀ ਸ਼ਾਮਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਾਮਚੁਰਾਸੀ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਢੋਲਵਾਹਾ ਵਿਖੇ ਸਰਕਾਰੀ ਕਾਲਜ ਬਣਾਉਣ ਲਈ ਕਾਰਵਾਈ ਅਰੰਭ ਦਿੱਤੀ ਗਈ ਹੈ ਅਤੇ ਇਸ ਸਬੰਧੀ ਟੈਂਡਰ ਪ੍ਰਾਪਤ ਹੋ ਚੁੱਕੇ ਹਨ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਜ਼ਿਲ•ੇ ਵਿੱਚ ਦੋ ਹੋਰ ਸਰਕਾਰੀ ਕਾਲਜ ਚੱਬੇਵਾਲ ਅਤੇ ਦਸੂਹਾ ਵਿੱਚ ਬਣਾਏ ਜਾਣਗੇ, ਜਿਸ ਸਬੰਧੀ ਪਿੱਛੇ ਜਿਹੇ ਪੇਸ਼ ਕੀਤੇ ਬਜ਼ਟ ਵਿੱਚ ਵੀ ਐਲਾਨ ਕੀਤਾ ਗਿਆ ਸੀ। ਉਨ•ਾਂ ਕਿਹਾ ਕਿ ਇਸ ਖੇਤਰ ਦੀਆਂ ਕਈ ਮੰਗਾਂ ਹਨ, ਜਿਨ•ਾਂ ਨੂੰ ਆਪਣੀ ਬਣਦੀ ਡਿਊਟੀ ਤਹਿਤ ਲੋਕਾਂ ਦੀ ਭਲਾਈ ਲਈ ਸਰਕਾਰ ਨੇ ਪੁਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਦੀ ਸਰਕਾਰ ਵਲੋਂ ਮਿਆਰੀ ਸਿੱਖਿਆ ਦੇ ਪਸਾਰ ਅਤੇ ਖੋਜ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਵਿਕਸਿਤ ਕਰ ਰਹੀ ਹੈ, ਜਿਨ•ਾਂ ਲਈ ਕੌਮਾਂਤਰੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਧੁਰ ਵਜੋਂ ਵਿਕਸਿਤ ਕਰਨਾ ਚਾਹੁੰਦੀ ਹੈ ਤਾਂ ਜੋ Àਦਯੋਗਿਕ ਇਕਾਈਆਂ ਸੂਬੇ ਵਿੱਚੋਂ ਪ੍ਰਤਿਭਾਵਾਨ ਨੌਜਵਾਨਾਂ ਨੂੰ ਚੁਣ ਸਕਣ। ਉਨ•ਾਂ ਕਿਹਾ ਕਿ ਇਹ ਯਤਨ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ, ਇਥੇ ਹੀ ਢੁਕਵਾਂ ਰੋਜ਼ਗਾਰ ਮੁਹੱਈਆ ਕਰਵਾਏਗਾ ਅਤੇ ਮੁੜ ਉਨ•ਾਂ ਨੂੰ ਆਪਣੇ ਰਾਜ ਵਿੱਚ ਹੀ ਚੰਗੀ ਸਿੱਖਿਆ ਅਤੇ ਨੌਕਰੀਆਂ ਪ੍ਰਦਾਨ ਕਰਵਾਏਗਾ।
ਪਠਾਨਕੋਟ ਤੋਂ ਚੰਡੀਗੜ• ਤੱਕ ਉਦਯੋਗ ਪੱਟੀ ਵਿਕਸਿਤ ਕਰਨ ਸਬੰਧੀ ਉਨ•ਾਂ ਕਿਹਾ ਕਿ ਜਲਦ ਹੀ ਇਸ ਲਈ ਨੀਤੀ ਬਣਾਈ ਜਾਵੇਗੀ। ਉਨ•ਾਂ ਕਿਹਾ ਕਿ ਰਾਜ ਵਿੱਚ ਸਤ•ਾ ਸੰਭਾਲਣ ਤੋਂ ਬਾਅਦ ਉਨ•ਾਂ ਦੀ ਸਰਕਾਰ ਨੇ ‘ਨਿਵੇਸ਼ ਪੰਜਾਬ’ ਤਹਿਤ 65,000 ਕਰੋੜ ਰੁਪਏ ਦੇ ਸਮਝੌਤੇ ਸਹੀਬੱਧ ਕਰ ਲਏ ਗਏ, ਜਿਨ•ਾਂ ਵਿੱਚੋਂ 36,000 ਕਰੋੜ ਰੁਪਏ ਦੇ ਪ੍ਰੋਜੈਕਟਾਂ ‘ਤੇ ਜ਼ਮੀਨੀ ਪੱਧਰ ‘ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਰਾਜ ਅੰਦਰ ਧਰਤੀ ਹੇਠਲੇ ਪਾਣੀ ਵਿਚਲੇ ਖਰਾਬੇ ਸਬੰਧੀ ਬੋਲਦਿਆਂ ਉਨ•ਾਂ ਕਿਹਾ ਕਿ ਇਸ ਨਾਲ ਕੈਂਸਰ ਦਾ ਫੈਲਾਅ ਹੋ ਰਿਹਾ ਹੈ ਅਤੇ ਇਸ ਦੀ ਰੋਕਥਾਮ ਲਈ ਉਨ•ਾਂ ਦੀ ਸਰਕਾਰ ਸਮੂਹ ਸ਼ਹਿਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਏਗੀ। ਉਨ•ਾਂ ਕਿਹਾ ਕਿ ਇਹ ਪ੍ਰੋਜੈਕਟ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਉਨ•ਾਂ ਦੀ ਸਰਕਾਰ ਦੀ ਤਰਜ਼ੀਹ ਹੈ। ਕੈਂਸਰ ਦੀ ਰੋਕਥਾਮ ਲਈ ਹਸਪਤਾਲਾਂ ਦੀ ਉਸਾਰੀ ਸਬੰਧੀ ਉਨ•ਾਂ ਕਿਹਾ ਕਿ ਦੱਖਣੀ ਪੰਜਾਬ ਵਿੱਚ ਪਹਿਲਾਂ ਹੀ ਕੈਂਸਰ ਹਸਪਤਾਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਤਰੀ ਪੰਜਾਬ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ ਸਥਾਪਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸੰਗਰੂਰ ਵਿੱਚ ਹੋਮੀ ਭਾਬਾ ਕੈਂਸਰ ਹਪਸਤਾਲ ਸ਼ੁਰੂ ਕਰਨ ਦੇ ਨਾਲ-ਨਾਲ ਫਾਜ਼ਿਲਕਾ ਵਿੱਚ ਵੀ ਕੈਂਸਰ ਹਪਸਤਾਲ ਸਥਾਪਤ ਕੀਤਾ ਜਾ ਰਿਹਾ ਹੈ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਛਾਉਣੀ-ਹੁਸ਼ਿਆਰਪੁਰ ਰੇਲ ਲਾਈਨ ‘ਤੇ 1.42 ਕਿਲੋਮੀਟਰ ਲੰਬਾਈ ਵਾਲਾ ਰੇਲਵੇ ਓਵਰ ਬ੍ਰਿਜ ਬਣਾਇਆ ਜਾਵੇਗਾ, ਜਿਸ ‘ਤੇ ਕੁੱਲ 81 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚੋਂ 35.6 ਕਰੋੜ ਰੁਪਏ ਪਜੰਾਬ ਸਰਕਾਰ ਅਤੇ ਬਾਕੀ ਰਹਿੰਦੇ 45.4 ਕਰੋੜ ਕੇਂਦਰ ਸਰਕਾਰ ਵਲੋਂ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਇਹ ਬ੍ਰਿਜ ਬਣਨ ਨਾਲ ਨਾ ਸਿਰਫ ਹੁਸ਼ਿਆਰਪੁਰ ਸਗੋਂ ਪੂਰੇ ਖਿੱਤੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਨਿਰਵਿਘਨ ਆਵਾਜਾਈ ਯਕੀਨੀ ਹੋਵੇਗੀ।
ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਹੇਠਲੇ ਪੱਧਰ ‘ਤੇ ਖੇਡ ਕੇਂਦਰ ਸਥਾਪਤ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਲਾਜਵੰਤੀ ਸਪੋਰਟਸ ਕੰਪਲੈਕਸ ਅੰਦਰ 7 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇੰਡੋਰ ਹਾਲ ਬਣਾਇਆ ਜਾਵੇਗਾ, ਜੋ ਕਿ ਨੌਜਵਾਨ ਖਿਡਾਰੀਆਂ ਲਈ ਲਾਹੇਵੰਦ ਸਾਬਤ ਹੋਵੇਗਾ।
ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸਥਾਨਕ ਸਰਕਾਰੀ ਕਾਲਜ ਵਿੱਚ 2.42 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਅਤੇ 4.19 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਦਾ ਹੋਸਟਲ ਉਸਾਰਿਆ ਜਾਵੇਗਾ। ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਬਾਬਤ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਉਨ•ਾਂ ਕਿਹਾ ਕਿ ਹੁਣ ਤੱਕ 6.2 ਲੱਖ ਨੌਜਵਾਨਾਂ ਨੂੰ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਸਕੀਮ ਤਹਿਤ ਵੱਖ-ਵੱਖ ਖੇਤਰਾਂ ‘ਚ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਕਮਿਉਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਦਿਆਂ ਉਨ•ਾਂ ਕਿਹਾ ਕਿ 6.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸੈਂਟਰ ਲਈ 3 ਕਰੋੜ ਰੁਪਏ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ ਵਿੱਚੋਂ ਦਿੱਤੇ ਜਾਣਗੇ। ਇਸੇ ਤਰ•ਾਂ 5.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਫੂਡ ਸਟਰੀਟ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਫੂਡ ਸਟਰੀਟ ਖੇਤਰ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰੇਗੀ। ਉਨ•ਾਂ ਕਿਹਾ ਕਿ ਇਸ ਤੋਂ ਬਾਅਦ ਪਟਿਆਲਾ ਅਤੇ ਬਠਿੰਡਾ ਵਿੱਚ ਵੀ ਫੂਡ ਸਟਰੀਟ ਸਥਾਪਿਤ ਕਰਨ ਦੀ ਤਜਵੀਜ਼ ਹੈ, ਜੋ ਕਿ ਬਾਅਦ ਵਿੱਚ ਬਾਕੀ ਸ਼ਹਿਰਾਂ ਵਿੱਚ ਵੀ ਸਥਾਪਤ ਕੀਤੀਆਂ ਜਾਣਗੀਆਂ।
ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵਲੋਂ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਉਨ•ਾਂ ਦੇ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ।
ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਨੂੰ ਕੈਂਸਰ ਹਸਪਤਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਹਸਪਤਾਲ ਇਕਲੇ ਹੁਸ਼ਿਆਰਪੁਰ ਜਾਂ ਦੋਆਬਾ ਖੇਤਰ ਲਈ ਨਹੀਂ ਸਗੋਂ ਗਵਾਂਢੀ ਰਾਜਾਂ ਹਿਮਾਚਲ ਪ੍ਰਦੇਸ਼ ਆਦਿ ਦੇ ਲੋਕਾਂ ਲਈ ਵੀ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਏਗਾ। ਸ਼ਹਿਰ ਵਿੱਚ ਬਣਨ ਵਾਲੇ ਆਰ.ਓ.ਬੀ. ਸਬੰਧੀ ਉਨ•ਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਹੋਈ ਹੈ ਅਤੇ ਅੱਜ ਰੱਖੇ 7 ਪ੍ਰੋਜੈਕਟਾਂ ਦੇ ਮੁਕੰਮਲ ਹੋਣ ‘ਤੇ ਖੇਤਰ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਉਨ•ਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਬਣ ਰਹੇ ਨਵੇਂ ਕੋਰਟ ਕੰਪਲੈਕਸ ਵਿੱਚ ਚੈਂਬਰ ਬਣਾਉਣ ਲਈ ਲੋੜੀਂਦੀ ਗਰਾਂਟ ਦੀ ਵਕੀਲਾਂ ਵਲੋਂ ਰੱਖੀ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।
ਉਦਯੋਗ ਮੰਤਰੀ ਵਲੋਂ ਰੱਖੀ ਵਕੀਲਾਂ ਦੀ ਮੰਗ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੀਤੀ ਤਹਿਤ ਜ਼ਮੀਨ ਹੀ ਮੁਹੱਈਆ ਕਰਵਾਈ ਜਾ ਸਕਦੀ ਹੈ। ਉਨ•ਾਂ ਵਕੀਲਾਂ ਨੂੰ ਕਿਹਾ ਕਿ ਉਹ 5 ਮੈਂਬਰੀ ਕਮੇਟੀ ਬਣਾ ਕੇ ਵਿਸਥਾਰਤ ਖਾਕਾ ਸਰਕਾਰ ਨੂੰ ਦੇਣ। ਉਨ•ਾਂ ਭਰੋਸਾ ਦਿੱਤਾ ਕਿ ਉਹ ਆਪਣੇ ਅਖਤਿਆਰੀ ਫੰਡ ਵਿੱਚੋਂ ਜ਼ਰੂਰ ਯੋਗਦਾਨ ਪਾਉਣਗੇ।
ਇਸ ਮੌਕ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ, ਸ੍ਰੀ ਪਵਨ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਸ੍ਰੀ ਅਰੁਣ ਡੋਗਰਾ, ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਸਾਬਕਾ ਐਮ.ਪੀ. ਸ੍ਰੀ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਆਦਿ ਹਾਜ਼ਰ ਸਨ। ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਅਤੇ ਜ਼ਿਲ•ਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਵੀ ਮੌਜੂਦ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ankit
2 weeks ago
0

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਦੀ ਏਕਤਾ, ਅਮਨ-ਸ਼ਾਂਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 