ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਇਸ ਤੋਂ ਬਾਅਦ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਸ਼ੇਰ ਸਿੰਘ ਫ਼ਿਰੋਜ਼ਪੁਰ ਤੋਂ ਹੀ ਲੋਕ ਸਭਾ ਚੋਣ ਲੜਨਗੇ।
ਸ਼ੇਰ ਸਿੰਘ ਨੂੰ ਸ਼ਾਮਲ ਕਰਨ ਮੌਕੇ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਮੌਜੂਦ ਸਨ। ਇਸ ਮੌਕੇ ਆਸ਼ਾ ਕੁਮਾਰੀ ਨੇ ਕਿਹਾ ਕਿ ਘੁਬਾਇਆ ਬਿਨਾਂ ਕਿਸੇ ਸ਼ਰਤ ਤੋਂ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਜਦੋਂ ਕਿ ਘੁਬਾਇਆ ਕਹਿ ਰਹੇ ਹਨ ਕਿ ਫ਼ਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ਮਿਲਣ ਦੇ ਬਾਅਦ ਹੀ ਇਹ ਫ਼ੈਸਲਾ ਕੀਤਾ ਹੈ।